English Hindi October 20, 2020

ਦੁੱਖ ਸੁੱਖ ਪਰਦੇਸਾਂ ਦੇ

ਪਾਕਿ ਸਰਕਾਰ ਵੱਲੋਂ ਨਵਾਜ਼ ਸਰੀਫ ਭਗੌੜਾ ਕਰਾਰ

August 24, 2020 12:45 PM

ਲਾਹੌਰ, 23 ਅਗਸਤ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸਰਕਾਰ ਨੇ ਭਗੌੜਾ ਕਰਾਰ ਦੇ ਦਿੱਤਾ ਹੈ ਤੇ ਉਸ ਦੀ ਹਵਾਲਗੀ ਲਈ ਬਰਤਾਨੀਆ ਸਰਕਾਰ ਤੱਕ ਪਹੁੰਚ ਕੀਤੀ ਗਈ ਹੈ। ਉਹ ਇਸ ਸਮੇਂ ਲੰਡਨ 'ਚ ਇਲਾਜ ਕਰਵਾ ਰਹੇ ਹਨ।

ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸ਼ਹਿਜ਼ਾਦ ਅਕਬਰ ਨੇ ਦੱਸਿਆ ਕਿ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਦਿੱਤੀ ਚਾਰ ਹਫ਼ਤਿਆਂ ਦੀ ਜ਼ਮਾਨਤ ਪਿਛਲੇ ਸਾਲ ਦਸੰਬਰ 'ਚ ਖਤਮ ਹੋ ਗਈ ਹੈ। ਉਨ੍ਹਾਂ ਕਿਹਾ, 'ਸਰਕਾਰ ਨੇ ਸ਼ਰੀਫ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ ਤੇ ਉਨ੍ਹਾਂ ਦੀ ਹਵਾਲਗੀ ਲਈ ਬਰਤਾਨੀਆ ਸਰਕਾਰ ਨੂੰ ਅਰਜ਼ੀ ਭੇਜੀ ਜਾ ਚੁੱਕੀ ਹੈ।'

ਜਵਾਬਦੇਹੀ ਅਦਾਲਤ ਵੱਲੋਂ ਭ੍ਰਿਸ਼ਟਾਚਾਰ ਕੇਸ 'ਚ ਦੋਸ਼ੀ ਠਹਿਰਾਏ ਗਏ ਨਵਾਜ਼ ਸ਼ਰੀਫ਼ ਨੇ ਪਿਛਲੇ ਮਹੀਨੇ ਆਪਣੇ ਵਕੀਲ ਰਾਹੀਂ ਲਾਹੌਰ ਦੀ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਉਹ ਵਤਨ ਵਾਪਸ ਆਉਣ ਤੋਂ ਅਸਮਰੱਥ ਹਨ ਕਿਉਂਕਿ ਉਨ੍ਹਾਂ ਦੇ ਡਾਕਟਰਾਂ ਨੇ ਉਨ੍ਹਾਂ ਕਰੋਨਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਕਿਤੇ ਵੀ ਜਾਣ ਤੋਂ ਮਨ੍ਹਾਂ ਕੀਤਾ ਹੋਇਆ ਹੈ।

-ਪੀਟੀਆਈ

Have something to say? Post your comment