English Hindi October 26, 2020

ਦੁੱਖ ਸੁੱਖ ਪਰਦੇਸਾਂ ਦੇ

ਪਾਵਨ ਸਰੂਪ ਚੋਰੀ ਹੋਣ ਦਾ ਮੁੱਦਾ: ਸ਼੍ਰੋਮਣੀ ਕਮੇਟੀ ਨੂੰ ਹਫਤੇ ਅੰਦਰ ਦੋਸ਼ੀਆਂ ਖਿਲਾਫ ਕਾਰਵਾਈ ਦਾ ਹੁਕਮ

August 24, 2020 04:03 PM

ਜਗਤਾਰ ਸਿੰਘ ਛਿੱਤ
ਅੰਮ੍ਰਿਤਸਰ, 24 ਅਗਸਤ
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਵਿਚਾਰੇ ਗਏ ਕਈ ਮਸਲਿਆਂ ਵਿੱਚ ਪਾਵਨ ਸਰੂਪ ਚੋਰੀ ਹੋਣ ਦਾ ਮੁੱਦਾ ਵੀ ਸ਼ਾਮਲ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਗਈ ਪੜਤਾਲ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਰ ਲੈਜਰ 'ਚ ਠੀਕ ਢੰਗ ਨਾਲ ਨਹੀਂ ਰੱਖੇ ਗਏ ਅਤੇ ਇਨ੍ਹਾਂ 'ਚ ਵਾਰ-ਵਾਰ ਕਟਿੰਗ ਅਤੇ ਛੇੜਛਾੜ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਨਹੀਂ, ਸਗੋਂ 328 ਸਰੂਪ ਘੱਟ ਸਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਬਹੁਤ ਵੱਡੀ ਬੇਈਮਾਨੀ ਅਤੇ ਅਣਗਹਿਲੀ ਹੈ।

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਰਿਪੋਰਟ ਨੂੰ ਵਿਚਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਗਿਆ ਹੈ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ 'ਤੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਬੁਲਾ ਕੇ, ਰਿਪੋਰਟ 'ਚ ਦੋਸ਼ੀ ਪਾਏ ਗਏ ਕਰਮਚਾਰੀਆਂ, ਮੁਲਾਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Have something to say? Post your comment