English Hindi October 24, 2020

ਦੁੱਖ ਸੁੱਖ ਪਰਦੇਸਾਂ ਦੇ

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਭੇਟ

August 27, 2020 02:56 PM
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਭੇਜੀ ਰਾਸ਼ੀ ਸੌਂਪਣ ਸਮੇਂ ਸ. ਪਰਮਜੀਤ ਸਿੰਘ ਸਰੋਆ ਨੂੰ ਸਨਮਾਨਿਤ ਕਰਦੇ ਹੋਏ ਸ. ਜਗਸੀਰ ਸਿੰਘ ਮਾਂਗੇਆਣਾ, ਸ. ਭੁਪਿੰਦਰ ਸਿੰਘ ਅਸੰਧ, ਸ. ਮਹਿੰਦਰ ਸਿੰਘ ਆਹਲੀ, ਸ. ਮੁਖਤਾਰ ਸਿੰਘ ਚੀਮਾ ਅਤੇ ਹੋਰ।

ਜਗਤਾਰ ਸਿੰਘ ਛਿੱਤ
ਅੰਮ੍ਰਿਤਸਰ, 27 ਅਗਸਤ
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਮਰੀਕਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਰਾਹੀਂ ਭੇਜੀ ਗਈ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਅਤੇ ਸ. ਭੁਪਿੰਦਰ ਸਿੰਘ ਅਸੰਧ ਦੀ ਹਾਜ਼ਰੀ ਵਿਚ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪੀ।

ਸ. ਸਰੋਆ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਹਰ ਸਾਲ 10 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸਬੰਧ ਵਿਚ ਲੰਗਰ ਲਈ ਅਮਰੀਕਾ ਨਿਵਾਸੀ ਸੰਗਤਾਂ ਨੇ ਮਾਇਆ ਭੇਜ ਕੇ ਸ਼ਰਧਾ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਹਰ ਸਾਲ ਸਮਾਗਮ ਸਮੇਂ ਪੁੱਜਦੀਆਂ ਹਨ, ਪਰੰਤੂ ਇਸ ਵਾਰ ਕੋਰੋਨਾ ਕਾਰਨ ਇਹ ਸੰਭਵ ਨਹੀਂ ਹੈ। ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਨੇ ਜਿਥੇ ਮਾਇਆ ਭੇਜੀ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।

ਸ. ਸਰੋਆ ਨੇ ਦੱਸਿਆ ਕਿ ਸਮਾਗਮ ਸਮੇਂ ਲੰਗਰ ਲਈ ਰਾਸ਼ੀ ਭੇਜਣ ਵਾਲਿਆਂ ਵਿਚ ਸ. ਗੁਰਮੀਤ ਸਿੰਘ ਮਹਿਮਦਪੁਰ ਪ੍ਰਧਾਨ, ਸ. ਹਿੰਮਤ ਸਿੰਘ ਸਰਪੰਚ, ਸ. ਰਘਬੀਰ ਸਿੰਘ ਸੁਭਾਨਪੁਰ, ਸ. ਸਤਨਾਮ ਸਿੰਘ ਟਾਹਲੀ ਚੇਅਰਮੈਨ, ਮਾਸਟਰ ਮਹਿੰਦਰ ਸਿੰਘ, ਸ. ਰਘਬੀਰ ਸਿੰਘ ਬੰਬੀ ਅਤੇ ਸ. ਬਲਦੇਵ ਸਿੰਘ ਗਿਲਜੀਆਂ ਸ਼ਾਮਲ ਹਨ।

ਅਮਰੀਕਾ ਦੀਆਂ ਸੰਗਤਾਂ ਵੱਲੋਂ ਭੇਜੀ ਰਾਸ਼ੀ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸ. ਪਰਮਜੀਤ ਸਿੰਘ ਸਰੋਆ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।

Have something to say? Post your comment