English Hindi October 22, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਵਿਰੋਧੀ ਪਾਰਟੀਆਂ ਖੇਤੀ ਬਿੱਲਾਂ ਬਾਰੇ ਕਿਸਾਨਾਂ ਨੂੰ ਕਰ ਰਹੀਆਂ ਨੇ ਗੁੰਮਰਾਹ : ਮੋਦੀ

September 18, 2020 07:03 PM

ਹਰਸਿਮਰਤ ਦਾ ਅਸਤੀਫਾ ਦੇਣਾ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਫੈਸਲਾ: ਪੰਜਾਬ ਭਾਜਪਾ ਪ੍ਰਧਾਨ

ਨਵੀਂ ਦਿੱਲੀ/ ਚੰਡੀਗੜ, 18 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਦੁਆਰਾ ਪਾਸ ਕੀਤੇ ਖੇਤੀਬਾੜੀ ਬਿੱਲ ਉਨ੍ਹਾਂ ਦੇ ਹਿੱਤ ਵਿੱਚ ਹਨ ਤੇ ਨਵੀਂ ਵਿਵਸਥਾ ਲਾਗੂ ਹੋਣ ਬਾਅਦ ਉਹ ਆਪਣੀ ਫਸਲ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਮਨਮਰਜ਼ੀ ਦੀ ਕੀਮਤ 'ਤੇ ਵੇਚ ਸਕਦੇ ਹਨ। ਉਨਾਂ ਨੇ ਵਿਰੋਧੀ ਪਾਰਟੀਆਂ, ਖ਼ਾਸਕਰ ਕਾਂਗਰਸ 'ਤੇ ਦੋਸ਼ ਲਾਇਆ ਕਿ ਉਹ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਅਤੇ ਕਿਸਾਨਾਂ ਦੀ ਕਮਾਈ ਦੀ ਲੁੱਟ ਕਰਨ ਵਾਲੇ ਵਿਚੋਲਿਆਂ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੁਰਾਹੇ ਨਾ ਪੈਣ ਅਤੇ ਸੁਚੇਤ ਰਹਿਣ।

ਇਸ ਦੌਰਾਨ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਨੂੰ ਸ਼੍ਰੋਮਣੀ ਅਕਾਲੀ ਦਲ ਸਿਆਸੀ ਫੈਸਲਾ ਕਰਾਰ ਦਿੱਤਾ ਅਤੇ ਕਿਹਾ ਕਿ ਅਕਾਲੀ ਦਲ ਹਾਲੇ ਵੀ ਐੱਨਡੀਏ ਦਾ ਹਿੱਸਾ ਹੈ।

ਸ੍ਰੀ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਬਿੱਲ ਕਿਸਾਨੀ ਦੇ ਹਿੱਤ ਵਿੱਚ ਹਨ।
- ਏਜੰਸੀ / ਡੈਸਕ

Have something to say? Post your comment