English Hindi October 26, 2020

ਚੰਡੀਗੜ੍ਹ ਆਸ-ਪਾਸ

ਪਾਰਦਰਸ਼ਿਤਾ ਤੇ ਕੰਮ ’ਚ ਤੇਜੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

September 22, 2020 08:49 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ, 22 ਸਤੰਬਰ:- ਸਕੂਲ ਸਿੱਖਿਆ ਮੰੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਿੱਖਿਆ ਵਿਭਾਗ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਆਰਭੀ ਮੁਹਿੰਮ ਦੇ ਹੇਠ ਹੇਠ ਹੁਣ ਵਿਭਾਗ ਨੇ ਫੰਡਾਂ ਦੀ ਆਨ ਲਾਈਨ ਮੋਨਿਟਰਿੰਗ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਫੰਡਾਂ ਦੀ ਮੋਨਿਟਰਿੰਗ ਲਈ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ। ਹੁਣ ਸਕੂਲ ਮੁਖੀਆਂ/ਬੀ.ਪੀ.ਓਜ਼. ਨੂੰ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਫੰਡਾਂ ਅਤੇ ਖਰਚਿਆਂ ਦੇ ਵੇਰਵੇ ਸਕੂਲ ਜਾਂ ਦਫ਼ਤਰ ਦੀ ਈ-ਪੰਜਾਬ ਪੋਰਟਲ ’ਤੇ ਲੋਗ ਇੰਨ ਆਈ.ਡੀ. ਵਿੱਚ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਜਾਰੀ ਕੀਤੇ ਫੰਡਾਂ ਬਾਰੇ ਜ਼ਿਲਾ ਦਫ਼ਤਰਾਂ ਤੋਂ ਡਾਟਾ ਅਉਣ ਵਿੱਚ ਬਹੁਤ ਸਮਾਂ ਲਗਦਾ ਸੀ ਜਿਸ ਨਾਲ ਕਾਗਜੀ ਕਾਰਵਾਈ ਵਿੱਚ ਦੇਰ ਹੁੰਦੀ ਸੀ।
ਬੁਲਾਰੇ ਦੇ ਅਨੁਸਾਰ ਆਨ ਲਾਈਨ ਮੋਨਿਟਰਿੰਗ ਦੇ ਨਾਲ ਨਾ ਕੇਵਲ ਫੰਡਾਂ ਦੇ ਮਾਾਮਲੇ ਵਿੱਚ ਪਾਰਦਰਸ਼ਿਤਾ ਵਧੇਗੀ ਸਗੋਂ ਇਸ ਨਾਲ ਕੰਮ ਵਿੱਚ ਵੀ ਤੇਜੀ ਆਵੇਗੀ। ਬੁਲਰੇ ਨੇ ਅੱਗੇ ਦੱਸਿਆ ਕਿ ਸਾਰੇ ਸਕੂਲ ਮੁਖੀਆਂ ਅਤੇ ਬੀ.ਪੀ.ਓਜ਼ ਨੂੰ ਹਰ ਸਮੇਂ ਡਾਟਾ ਤਿਆਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਪੋਰਟਲ ’ਤੇ ਉਪਲਭਦ ਡਾਟਾ ਨੂੰ ਅੰਤਿਮ ਮੰਨਿਆ ਜਾਵੇਗਾ ਅਤੇ ਸਕੂਲ ਮੁਖੀਆਂ ਤੇ ਬੀ.ਪੀ.ਓਜ਼ ਨੂੰ ਹੁਣ ਇਸ ਸਬੰਧ ਵਿੱਚ ਹਾਰਡ ਕਾਪੀਆਂ ਜ਼ਿਲਾ ਦਫ਼ਤਰਾਂ ਨੂੰ ਭੇਜਣ ਦੀ ਜ਼ਰੂਤ ਨਹੀਂ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ