English Hindi October 24, 2020

ਚੰਡੀਗੜ੍ਹ ਆਸ-ਪਾਸ

ਸ਼੍ਰੋਮਣੀ ਕਮੇਟੀ ਵੱਲੋਂ 24 ਸਤੰਬਰ ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ

September 22, 2020 08:52 PM
ਗਰੋਆ ਟਾਈਮਜ਼ ਸਰਵਿਸ
ਅੰਮ੍ਰਿਤਸਰ, 22 ਸਤੰਬਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਨਿੰਨ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦਾ ਜਨਮ ਦਿਹਾੜਾ 24 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਕੀਤਾ ਜਾਣ ਵਾਲਾ ਸਮਾਗਮ ਕੋਰੋਨਾ ਕਾਰਨ ਸੰਕੇਤਕ ਰੂਪ ਵਿਚ ਹੀ ਹੋਵੇਗਾ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜੇ ਮਨਾਏ ਜਾਂਦੇ ਹਨ। ਇਸੇ ਤਹਿਤ ਹੀ ਬੀਤੇ ਸਾਲ ਤੋਂ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਵੀ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ