English Hindi October 26, 2020

ਚੰਡੀਗੜ੍ਹ ਆਸ-ਪਾਸ

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ 'ਚ ਹਨ ਬਾਦਲ

September 23, 2020 08:56 PM

ਗਰੋਆ ਟਾਈਮਜ਼ ਸਰਵਿਸ

ਬਠਿੰਡਾ, 23 ਸਤੰਬਰ:- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ। 'ਆਪ' ਨੇ ਨਾਲ ਹੀ 25 ਸਤੰਬਰ ਨੂੰ ਬਾਦਲਾਂ ਵੱਲੋਂ 'ਚੱਕਾ ਜਾਮ' ਦੇ ਐਲਾਨ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜਿਸ਼ ਦੱਸਿਆ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਦੋਸ਼ ਲਗਾਇਆ ਹੈ ਕਿ 'ਡਰਾਮਾ ਕੁਇਨ' ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਕਰਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਪ੍ਰਗੋਰਾਮ ਨੂੰ ਤਾਰਪੀਡੋ ਕਰਨ ਲਈ ਬਾਦਲਾਂ ਨੇ 25 ਸਤੰਬਰ ਨੂੰ ਹੀ 'ਚੱਕਾ ਜਾਮ' ਦਾ ਡਰਾਮਾ ਐਲਾਨ ਦਿੱਤਾ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ, '' ਮੈਂ ਇਕ ਕਿਸਾਨ ਦੀ ਬੇਟੀ ਹਾਂ ਅਤੇ ਮੈਂ ਕਿਸੀ ਵੀ ਕੀਮਤ 'ਤੇ ਬਾਦਲਾਂ ਨੂੰ ਪਿੰਡਾਂ ਵਿਚ ਐਂਟਰ ਨਹੀਂ ਹੋਣ ਦੇਵਾਂਗੀ।'' ਇਸ ਮੌਕੇ ਨੀਲ ਗਰਗ, ਅਮਰਦੀਪ ਰਾਜਨ, ਨਵਦੀਪ ਜੀਦਾ, ਮਹਿੰਦਰ ਸਿੰਘ, ਜਗਸੀਰ ਸਿੰਘ ਅਤੇ ਹੋਰ ਆਗੂ ਹਾਜਰ ਸਨ।
ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਕਿਸਾਨੀ ਸੰਘਰਸ਼ ਦੇ ਸਮਾਨਅੰਤਰ (ਬਰਾਬਰ) ਬਾਦਲਾਂ ਵੱਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ, ਤਾਂ ਕਿ ਕਿਸੇ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਿਆ ਜਾਵੇ।
ਪ੍ਰੋ. ਬਲਜਿੰਦਰ ਕੌਰ ਨੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਗੱਦਾਰ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਮੋਦੀ ਦੀ ਕਾਲੇ ਕਾਨੂੰਨਾਂ ਲਈ ਐਨੀ ਤਾਨਾਸ਼ਾਹੀ ਦੇ ਬਾਵਜੂਦ ਬਾਦਲਾਂ ਨੇ ਐਨਡੀਏ ਨਾਲੋਂ ਨਾਤਾ ਕਿਉਂ ਨਹੀਂ ਤੋੜਿਆ? ਕੇਂਦਰ ਸਰਕਾਰ ਦਾ ਖੁਦ ਹਿੱਸਾ ਹੋਣ ਦੇ ਬਾਵਜੂਦ ਬਾਦਲ ਪੰਜਾਬ 'ਚ 'ਚੱਕਾ ਜਾਮ' ਦਾ ਡਰਾਮਾ ਕਿਸ ਦੇ ਵਿਰੁੱਧ ਕਰ ਰਹੇ ਹਨ? ਕੀ ਇਹ ਪਾਖੰਡ 25 ਸਤੰਬਰ ਨੂੰ ਹੀ ਜਰੂਰੀ ਹੈ ਅਤੇ ਅੱਗੇ ਪਿੱਛੇ ਕਿਉਂ ਨਹੀਂ ਹੋ ਸਕਦਾ?
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਾਦਲਾਂ ਦੀਆਂ ਅਜਿਹੀਆਂ ਦੋਗਲੀਆਂ ਹਰਕਤਾਂ ਕਾਰਨ ਪਹਿਲਾਂ ਹੀ ਇਨ੍ਹਾਂ (ਬਾਦਲ ਪਰਿਵਾਰ) ਦਾ ਚੱਕਾ ਜਾਮ ਪੱਕੇ ਤੌਰ 'ਤੇ ਕਰ ਰੱਖਿਆ ਹੈ ਅਤੇ ਬਾਦਲਾਂ ਅਤੇ ਭਾਜਪਾ ਦੀ ਪਿੰਡਾਂ 'ਚ 'ਨੋ ਐਂਟਰੀ' ਦੇ ਬੋਰਡ ਲੱਗਣੇ ਸ਼ੁਰੂ ਹੋ ਗਏ ਹਨ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹੈ। ਹਾਈਪਾਵਰ ਕਮੇਟੀ 'ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂ 'ਤੇ ਗਠਿਤ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।
'ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਵੱਡੇ ਪੱਧਰ ਦੇ ਭ੍ਰਿਸ਼ਟਾਚਾਰ, ਸ਼ਰਾਬ ਅਤੇ ਡਰੱਗ ਮਾਫੀਆ, ਈਡੀ ਅਤੇ ਇਨਕਮ ਟੈਕਸ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀਆਂ ਅਨੇਕ ਕਮਜੋਰੀਆਂ ਕਰਕੇ ਇਨ੍ਹਾਂ ਦੋਵੇਂ ਪਰਿਵਾਰਾਂ ਦੀ ਘੰਡੀ ਮੋਦੀ ਦੇ ਹੱਥ 'ਚ ਹੈ। ਇਹੋ ਕਾਰਨ ਹੈ ਕਿ ਨਰਿੰਦਰ ਮੋਦੀ ਸਰਕਾਰ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਪੰਜਾਬ ਵਿਰੁੱਧ ਹੀ ਹਥਿਆਰ ਵਜੋਂ ਵਰਤਦੀ ਆ ਰਹੀ ਹੈ।
ਬਾਕਸ ਲਈ
ਮੰਡੀਆਂ 'ਚ ਰੁਲ ਰਹੀ ਮੱਕੀ, ਕਪਾਹ ਅਤੇ ਬਾਸਮਤੀ ਬਾਰੇ ਜਵਾਬ ਦੇਣ ਸਰਕਾਰਾਂ- 'ਆਪ'
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਨੀਅਤ ਦਾ ਖਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ।
ਅੱਜ ਪੰਜਾਬ ਦੀਆਂ ਮੰਡੀਆਂ 'ਚ ਐਮਐਸਪੀ ਐਲਾਨੀ ਹੋਣ ਦੇ ਬਾਵਜੂਦ ਮੱਕੀ 1870 ਦੀ ਥਾਂ 650 ਤੋਂ 1000 ਰੁਪਏ ਅਤੇ ਨਰਮਾ (ਕਾੱਟਨ) 5825 ਰੁਪਏ ਪ੍ਰਤੀ ਕਿਵੰਟਲ ਦੀ ਥਾਂ 4000-4500 ਰੁਪਏ ਵਿਕ ਰਿਹਾ ਹੈ। ਜਦਕਿ ਐਮਐਸਪੀ ਰਹਿਤ ਬਾਸਮਤੀ ਦੀ ਫਸਲ ਮਹਿਜ਼ 1900 ਰੁਪਏ ਪ੍ਰਤੀ ਕਿਵੰਟਲ ਖਰੀਦੀ ਜਾ ਰਹੀ ਹੈ, ਜਿਸਨੂੰ ਬਾਅਦ 'ਚ ਇਹੋ ਵਿਚੋਲੇ (ਮਿਡਲ) ਖਰੀਦਦਾਰ 6000 ਰੁਪਏ ਪ੍ਰਤੀ ਕਿਵੰਟਲ ਤੱਕ ਖਪਤਕਾਰਾਂ ਨੂੰ ਵੇਚਦੇ ਹਨ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਇਹ ਅਜੇ ਟ੍ਰੇਲਰ ਹੈ ਜਦ ਮੋਦੀ ਦੇ ਇਹ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਣਕ ਅਤੇ ਝੋਨੇ ਦਾ ਹਾਲ ਹੋਰ ਵੀ ਬਦਤਰ ਹੋਵੇਗਾ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ