English Hindi October 21, 2020

ਚੰਡੀਗੜ੍ਹ ਆਸ-ਪਾਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ

September 23, 2020 09:01 PM
ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਕਰਵਾਏ ਗਏ ਸਮਾਗਮ ਮੌਕੇ ਅਰਦਾਸ ਵਿਚ ਸ਼ਾਮਲ ਸੰਗਤਾਂ
ਗਰੋਆ ਟਾਈਮਜ਼ ਸਰਵਿਸ
ਅੰਮ੍ਰਿਤਸਰ 23 ਸਤੰਬਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ ਤੇ ਸ. ਬਲਦੇਵ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸੁਰਪਵਾਈਜ਼ਰ ਸ. ਕਾਬਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ