English Hindi October 21, 2020

ਚੰਡੀਗੜ੍ਹ ਆਸ-ਪਾਸ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਜ਼ ਲਈ ਕੋਵਿਡ-19 ਟੈਸਟਾਂ ਦੇ ਰੇਟ ਨੂੰ ਘਟਾਇਆ

September 23, 2020 09:02 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ, 23 ਸਤੰਬਰ:- ਸੂਬੇ ਦੇ ਲੋਕਾਂ ਕਰੋਨਾ ਟੈਸਟਿੰਗ ਲਈ ਉਤਸ਼ਾਹਿਤ ਕਰਨ ਅਤੇ ਪ੍ਰਾਈਵੇਟ ਲੈਬਾਰਟਰੀਜ਼ ਵਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਜ਼ ਲਈ ਕੋਵਿਡ ਟੈਸਟਿੰਗ ਦੇ ਰੇਟ ਘਟਾ ਦਿੱਤੇ ਹਨ।ਲੈਬਾਰਟਰੀਜ਼ ਨੂੰ ਕੋਵਿਡ ਟੈਸਟਾਂ ਦੇ ਰੇਟਾਂ ਨੂੰ ਲਿਖਤੀ ਰੂਪ ’ਚ ਦਰਸਾਉਣ ਲਈ ਵੀ ਹਦਾਇਤ ਕੀਤੀ ਗਈ ਹੈ ਤਾਂ ਜੋ ਰੇਟ ਆਸਾਨੀ ਨਾਲ ਪੜੇ ਜਾ ਸਕਣ।
ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਾਂਮਾਰੀ ਐਕਟ, 1897 (ਕੋਵਿਡ-19 ਰੈਗੂਲੇਸ਼ਨ 2020) ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹਦਾਇਤ ਕੀਤੀ ਹੈ ਕਿ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ ਦੇ ਆਰ.ਟੀ-ਪੀ.ਸੀ.ਆਰ ਟੈਸਟ ਲਈ 1600 ਰੁਪਏ (ਸਮੇਤ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ) ਤੋਂ ਵੱਧ ਪੈਸੇ ਨਹੀਂ ਲੈ ਸਕਦੀ।ਇਸੇ ਤਰਾਂ ਸੂਬੇ ਦੀਆਂ ਸਾਰੀਆਂ ਪ੍ਰਾਈਵੇਟ ਲੈਬਜ਼ ਨੂੰ ਕੋਵਿਡ 19 ਦੇੇ ਟਰੂਨੈਟ ਟੈਸਟ ਲਈ 2000 ਰੁਪਏ ਅਤੇ ਸੀਬੀਨੈਟ ਟੈਸਟ ਦਾ ਰੇਟ 2400 ਰੁਪਏ(ਸਮੇਤ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ) ਨਿਰਧਾਰਤ ਕੀਤਾ ਗਿਆ ਹੈ।
ਸ੍ਰੀ ਸਿੱਧੂ ਨੇ ਸਪੱਸ਼ਟ ਕੀਤਾ ਕਿ ਘਰ ਜਾ ਕੇ ਨਮੂਨੇ ਲੈਣ ਲਈ ਵਾਧੂ ਖਰਚਾ ਲੈਬ ਵਲੋਂ ਨਿਰਧਾਰਤ ਕੀਤਾ ਜਾ ਸਕਦਾ ਹੈ। ਪਰ ਪ੍ਰਾਈਵੇਟ ਲੈਬਾਰਟਰੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਉਨਾਂ ਕਿਹਾ ਕਿ ਪ੍ਰਾਈਵੇਟ ਲੈਬਜ਼ ਆਈ.ਸੀ.ਐਮ.ਆਰ. ਅਤੇ ਭਾਰਤ ਸਰਕਾਰ ਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ਤੇ ਨਿਰਧਾਰਤ ਕੀਤੇ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਗੀਆਂ। ਨਿੱਜੀ ਲੈਬਾਰਟਰੀਜ਼  ਕੋਵੀਡ -19 ਦੇ ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਅੰਕੜੇ ਰਾਜ ਸਰਕਾਰ ਨਾਲ ਸਾਂਝੇ ਕਰਨਗੀਆਂ ਅਤੇ ਸਮੇਂ ਸਿਰ ਆਈ.ਸੀ.ਐਮ.ਆਰ ਪੋਰਟਲ ’ਤੇ ਅਪਲੋਡ ਕਰਨਗੀਆਂ।
ਉਨਾਂ ਦੱਸਿਆ ਕਿ  ਸੈਂਪਲ ਰੈਫਰਲ ਫਾਰਮ (ਐਸ.ਆਰ.ਐਫ) ਮੁਤਾਬਕ ਨਮੂਨਾ ਲੈਣ ਸਮੇਂ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਪਛਾਣ, ਪਤਾ ਅਤੇ ਪ੍ਰਮਾਣਿਤ ਮੋਬਾਈਲ ਨੰਬਰ ਨੋਟ ਕਰਨਾ  ਲਾਜ਼ਮੀ ਹੈ ।
ਉਨਾਂ ਅੱਗੇ ਕਿਹਾ ਕਿ ਨਮੂਨਾ ਲੈਣ ਸਮੇਂ ਆਰਟੀ-ਪੀਸੀਆਰ ਐਪ ਤੇ ਡਾਟਾ ਅਪਲੋਡ ਕੀਤਾ ਜਾਣਾ ਚਾਹੀਦਾ ਹੈ। ਟੈਸਟ ਦੀ ਰਿਪੋਰਟ ਮਰੀਜ਼ ਨੂੰ ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਪਹੁੰਚਾਈ ਜਾਵੇ ਅਤੇ ਸਾਰੇ ਟੈਸਟ ਦੇ ਨਤੀਜੇ ਤੁਰੰਤ ਈ-ਮੇਲ ਰਾਹੀਂ ਸਬੰਧਤ ਜ਼ਿਲੇ ਦੇ ਸਿਵਲ ਸਰਜਨ ਨੂੰ  ਭੇਜੇ ਜਾਣ ਅਤੇ ਇੱਕ ਕਾਪੀ ਪੰਜਾਬ ਸਟੇਟ ਆਈ.ਡੀ.ਐਸ.ਪੀ ਸੈੱਲ ਨੂੰ ਭੇਜੀ ਜਾਣ।
ਐਨ.ਏ.ਬੀ.ਐਲ ਅਤੇ ਆਈ.ਸੀ.ਐਮ.ਆਰ. ਵਲੋਂ ਮਨਜ਼ੂਰਸ਼ੁਦਾ ਸਾਰੀਆਂ ਪ੍ਰਾਈਵੇਟ ਲੈਬਾਰਟਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਸੂਬਾ ਸਰਕਾਰ ਵਲੋਂ ਭਵਿੱਖ ਦੀ ਜਾਂਚ ਦੇ ਮੱਦੇਨਜ਼ਰ ਸਾਰੀਆਂ ਨਿੱਜੀ ਕੋਵਿਡ -19 ਟੈਸਟਿੰਗ ਲੈਬਜ਼ ਨੂੰ ਆਰ.ਟੀ-ਪੀ.ਸੀ.ਆਰ ਮਸ਼ੀਨ ਦੁਆਰਾ ਤਿਆਰ ਡੇਟਾ ਅਤੇ ਗ੍ਰਾਫਜ਼ ਦੀ ਸੰਭਾਲ ਕੇ ਰੱਖਣਾ ਹੋਵੇਗਾ।  

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ