English Hindi October 22, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਭਾਰਤ ਵਿੱਚ ਸ਼ੁੱਕਰਵਾਰ ਨੂੰ ਇਕ ਦਿਨ 'ਚ ਕੋਵਿਡ-19 ਦੇ 86,052 ਨਵੇਂ ਮਾਮਲੇ ਸਾਹਮਣੇ ਆਏ

September 25, 2020 12:43 PM

ਨਵੀਂ ਦਿੱਲੀ, 25 ਸਤੰਬਰ
ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਕ ਦਿਨ 'ਚ ਕੋਵਿਡ-19 ਦੇ 86, 052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 58, 18, 570 ਹੋ ਗਏ। ਪਿਛਲੇ 24 ਘੰਟਿਆਂ 'ਚ 1, 141 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 92, 290 ਹੋ ਗਈ।

ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ 47, 56, 164 ਲੋਕ ਸਿਹਤਯਾਬ ਹੋ ਚੁਕੇ ਹਨ। ਕੋਵਿਡ-19 ਨਾਲ ਰੋਗੀਆਂ ਦੀ ਮੌਤ ਦੀ ਦਰ 1.59 ਫੀਸਦੀ ਹੈ। ਉਸ ਅਨੁਸਾਰ ਦੇਸ਼ 'ਚ ਹੁਣ 9, 70, 116 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 16.67 ਫੀਸਦੀ ਹੈ। ਭਾਰਤ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81.74 ਫੀਸਦੀ ਹੈ।


ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ ਹੋ ਗਈ ਸੀ।

Have something to say? Post your comment