English Hindi October 26, 2020

ਚੰਡੀਗੜ੍ਹ ਆਸ-ਪਾਸ

1650 ਕਾਲਜਾਂ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਸਬੰਧੀ ਫੈਸਲੇ ਬਾਰੇ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੜਤਾਲ ਦੇ ਹੁਕਮ

September 28, 2020 08:59 PM

ਗਰੋਆ ਟਾਈਮਜ਼ ਸਰਵਿਸ
ਚੰਡੀਗੜ, 28 ਸਤੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਪੰਜਾਬ ਦੇ 1650 ਕਾਲਜਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਾ ਦੇਣ ਸਬੰਧੀ ਛਪੀਆਂ ਖ਼ਬਰਾਂ ਦਾ ਸੂ-ਮੋਟੋ ਲੈਂਦੇ ਹੋਏ ਇਸ ਮਾਮਲੇ ਵਿੱਚ ਪੜਤਾਲ ਰਿਪੋਰਟ 13-10-2020 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਰਾਹੀਂ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ 13 ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ  ‘ਜੈਕ’ ਵੱਲੋਂ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ ਜੋ ਕਿ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲੇ (ਅੱਤਿਆਚਾਰ ਨਿਵਾਰਣ )  ਐਕਟ, 1989 ਅਤੇ ਸੋਧਿਆ ਐਕਟ 2015 ਦੀ ਧਾਰਾ 4 (ਜੈਡ ਏ) (ਡੀ) ਅਧੀਨ ਆਉਂਦਾ ਹੈ। ਉਨਾਂ ਕਿਹਾ ਕਿ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਅਤੇ ਸਕੱਤਰ ਉਚੇਰੀ ਸਿੱਖਿਆ ਪੰਜਾਬ ਨੂੰ ਇਸ ਮਾਮਲੇ ਦੀ ਪੜਤਾਲ ਕਰਕੇ 13-10-2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ