English Hindi October 21, 2020

ਚੰਡੀਗੜ੍ਹ ਆਸ-ਪਾਸ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਹਾਕੀ ਪ੍ਰੇਮੀਆਂ ਲਈ ਤੋਹਫ਼ਾ

September 28, 2020 09:00 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 28 ਸਤੰਬਰ:- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 113ਵੇਂ ਜਨਮ ਦਿਨ ਮੌਕੇ ਹਾਕੀ ਪ੍ਰੇਮੀਆਂ ਨੂੰ ਤੋਹਫ਼ਾ ਦਿੰਦਿਆਂ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹਾਕੀ ਐਸਟੋਟਰਫ਼ ਵਿਛਾਉਣ ਦਾ ਐਲਾਨ ਕੀਤਾ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਦੇਸ਼ ਦੇ ਨੌਜਵਾਨਾਂ ਲਈ ਸਭ ਤੋਂ ਵੱਡੇ ਪ੍ਰੇਰਨਾਸਰੋਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਲਈ ਇਹ ਬਹੁਤ ਵੱਡਾ ਤੋਹਫ਼ਾ ਹੈ ਕਿ ਕੌਮਾਂਤਰੀ ਹਾਕੀ ਮੁਕਾਬਲਿਆਂ ਦੀ ਬਹੁਤ ਜ਼ਰੂਰੀ ਐਸਟੋਟਰਫ ਨੂੰ ਫ਼ਿਰੋਜ਼ਪੁਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ਼ ਨਾਲ ਫ਼ਿਰੋਜ਼ਪੁਰ ਸਣੇ ਹਾਕੀ ਦੇ ਗੜ੍ਹ ਮੰਨੇ ਜਾਂਦੇ ਇਸ ਸ਼ਹਿਰ ਅਤੇ ਨੇੜਲੇ ਸ਼ਹਿਰਾਂ ਫ਼ਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫ਼ਾਇਦਾ ਹੋਵੇਗਾ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਐਸਟੋਟਰਫ਼ ਵਿਛਾਉਣ ਉਪਰੰਤ ਹਰ ਸਾਲ ਸ਼ਹੀਦ ਭਗਤ ਸਿੰਘ ਹਾਕੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਦੇਸ਼ ਦੇ ਨਾਮੀ ਖਿਡਾਰੀ ਹਿੱਸਾ ਲਿਆ ਕਰਨਗੇ।

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਇੱਕੋ ਪਰਿਵਾਰ ਨੇ ਮਹਾਨ ਹਾਕੀ ਉਲੰਪੀਅਨ (ਹਰਮੀਤ ਸਿੰਘ, ਅਜੀਤ ਸਿੰਘ ਤੇ ਗਗਨ ਅਜੀਤ ਸਿੰਘ) ਸਣੇ ਸੈਂਕੜੇ ਹਾਕੀ ਖਿਡਾਰੀ ਪੈਦਾ ਕੀਤੇ ਹਨ। ਫ਼ਰੀਦਕੋਟ ਨੇ ਸੈਣੀ ਭੈਣਾਂ, ਰਜਿੰਦਰ ਸਿੰਘ ਸੀਨੀਅਰ, ਚੰਦ ਸਿੰਘ ਤੇ ਰੁਪਿੰਦਰਪਾਲ ਸਿੰਘ ਵਰਗੇ ਵੱਡੇ ਖਿਡਾਰੀ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਮੋਗਾ ਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਵੀ ਭਾਰਤੀ ਹਾਕੀ ਨੂੰ ਵੱਡੀ ਦੇਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਦੀ ਖੇਡ ਨੀਤੀ ਇਸ ਦਿਸ਼ਾ ਵੱਲ ਇਕ ਸਹੀ ਕਦਮ ਹੈ ਕਿਉਂਕਿ ਇਹ ਕੌਮੀ ਅਤੇ ਕੌਮਾਂਤਰੀ ਖੇਡ ਟੂਰਨਾਮੈਂਟਾਂ ਲਈ ਚੈਂਪੀਅਨ ਪੈਦਾ ਕਰਨ ਵੱਲ ਸੇਧਤ ਹੈ ਅਤੇ ਨਾ ਸਿਰਫ਼ ਨੌਕਰੀਆਂ ਮੁਹੱਈਆ ਕਰਵਾਉਂਦੀ ਹੈ ਅਤੇ ਵੱਖ-ਵੱਖ ਕੌਮੀ ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਨੂੰ ਵਧਾਉਣ 'ਤੇ ਜ਼ੋਰ ਦਿੰਦੀ ਹੈ, ਸਗੋਂ ਪੰਜਾਬ ਵਿੱਚ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੰਦੀ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ