English Hindi October 28, 2020

ਦੁੱਖ ਸੁੱਖ ਪਰਦੇਸਾਂ ਦੇ

ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਦਸ ਲੱਖ ਨੂੰ ਟੱਪੀ

September 29, 2020 10:27 AM

ਵਾਸ਼ਿੰਗਟਨ/ ਟੋਰਾਂਟੋ, 28 ਸਤੰਬਰ 
ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੁਨੀਆਂ ਭਰ ਵਿੱਚ 10 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ 3, 32, 73, 720 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ ਇਨ੍ਹਾਂ ਵਿਚੋਂ 10, 00, 555 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅਮਰੀਕਾ ਕੋਰੋਨ ਦਾ ਸਭ ਤੋਂ ਵੱਧ ਸ਼ਿਕਾਰ ਹੋਇਆ ਹੈ। ਇੱਥੇ 2 ਲੱਖ ਤੋਂ ਵੱਧ ਭਾਵ 2, 05, 031 ਲੋਕ ਕੋਰੋਨਾ ਕਾਰਨ ਜਾਨ ਗੁਆ ਚੁੱਕੇ ਹਨ। ਇੱਥੇ 71 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ।

ਸਿਰਫ ਨਿਊਯਾਰਕ ਵਿਚ ਹੀ 33, 140 ਲੋਕਾਂ ਦੀ ਜਾਨ ਗਈ ਹੈ। ਨਿਊਜਰਸੀ ਵਿਚ 16, 107, ਕੈਲੀਫੋਰਨੀਆ ਵਿਚ 15 ਹਜ਼ਾਰ, ਟੈਕਸਾਸ ਵਿਚ 15, 773 ਅਤੇ ਫਲੋਰੀਡਾ ਵਿਚ 14 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਕੈਨੇਡਾ ਦੇ ਕੁਝ ਸੂਬਿਆਂ ਵਿਚ ਕੋਰੋਨਾ ਦਾ ਦੂਜਾ ਦੌਰ ਸ਼ੁਰੂ ਹੋ ਗਿਆ ਹੈ ਤੇ ਇੱਥੇ ਵੱਡੀ ਗਿਣਤੀ ਵਿਚ ਲੋਕ ਇਕ ਵਾਰ ਫਿਰ ਕੋਰੋਨਾ ਦੀ ਲਪੇਟ ਵਿਚ ਆ ਰਹੇ ਹਨ। ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ 1739 ਨਵੇਂ ਮਾਮਲੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1, 55, 301 ਅਤੇ ਮਰਨ ਵਾਲਿਆਂ ਦੀ ਗਿਣਤੀ 9, 728 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇੱਥੇ 1, 32, 607 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

ਇੱਥੇ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਕਿਊਬਿਕ ਤੇ ਓਂਟਾਰੀਓ ਵਿਚ ਦਰਜ ਹੋਏ ਹਨ। ਕਿਊਬਿਕ ਵਿਚ 72, 651 ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ ਤੇ ਹੁਣ ਤੱਕ 5, 826 ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਂਟਾਰੀਓ ਵਿਚ 50, 531 ਲੋਕ ਕੋਰੋਨਾ ਦੇ ਸ਼ਿਕਾਰ ਬਣੇ ਤੇ 2, 840 ਲੋਕਾਂ ਨੇ ਇਸ ਕਾਰਨ ਜਾਨ ਗੁਆਈ। ਇਸ ਦੇ ਇਲਾਵਾ ਬ੍ਰਿਟਿਸ਼ ਕੋਲੰਬੀਆ ਵਿਚ 8, 908 ਅਤੇ ਅਲਬਰਟਾ ਵਿਚ 17, 749 ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ। ਬਾਕੀ ਸੂਬਿਆਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਘੱਟ ਹੈ।
- ਏਜੰਸੀਆਂ

Have something to say? Post your comment