English Hindi October 21, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਦਿੱਤਾ ਸਹਿਯੋਗ ਦਾ ਭਰੋਸਾ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਛੇਤੀ

September 29, 2020 02:23 PM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ

ਜੋਗਿੰਦਰ ਸਿੰਘ ਮਾਨ
ਮਾਨਸਾ, 29 ਸਤੰਬਰ
ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਈ, ਜਿਸ ਵਿਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ‌ਤਿੰਨੇ ਖੇਤੀ ਬਿੱਲਾਂ, ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ।
ਮੀਟਿੰਗ ਸਬੰਧੀ ਜਾਣਕਾਰੀ ਇਸ ਪੱਤਰਕਾਰ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਫੋਨ ਰਾਹੀਂ ਦਿੱਤੀ, ਜੋ ਖੁਦ ਮੀਟਿੰਗ ਵਿੱਚ ਮੌਜੂਦ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਥੇਬੰਦੀਆਂ ਨੂੰ ਇਸ‌ ਕਾਰਜ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।
ਇਸ ਮੀਟਿੰਗ ਵਿੱਚ ‌ਭਾਰਤ ਭੂਸ਼ਨ ਆਸ਼ੂ, ਸੁੱਖੀ ਰੰਧਾਵਾ, ਬਲਵੀਰ ਸਿੰਘ ਸਿੱਧੂ ਅਤੇ ਸੁਨੀਲ ਕੁਮਾਰ ਜਾਖੜ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਮਾਲਵਾ ਖੇਤਰ ਵਿਚ ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿੱਚ ਰਿਆਤ ਦਾ ਮਾਮਲਾ ਵੀ ਉਠਾਇਆ ਗਿਆ।

Have something to say? Post your comment