English Hindi October 26, 2020

ਚੰਡੀਗੜ੍ਹ ਆਸ-ਪਾਸ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ

September 29, 2020 08:51 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 29 ਸਤੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਐਸ.ਸੀ.ਐਸ.ਟੀ. ਇੰਮਪਾਲੀਜ਼ ਯੂਨੀਅਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਮਹਿੰਦਰ ਰਾਜ ਵੱਲੋਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤੀ ਸੰਵਿਧਾਨ ਅਨੁਸਾਰ ਐਸ.ਸੀ.ਵਰਗ ਦੇ ਮੁਲਾਜ਼ਮਾਂ ਨੂੰ ਤਰੱਕੀ ਵੇਲੇ ਰਾਖਵਾਂਕਰਨ ਦੇਣ ਸਬੰਧੀ ਨਿਯਮ ਲਾਗੂ ਨਹੀਂ ਹੈ ਜਿਸ ਕਾਰਨ ਐਸ.ਸੀ.ਮੁਲਾਜ਼ਮਾਂ ਨੂੰ ਤਰੱਕੀ ਮੌਕੇ ਰਾਖਵਾਂਕਰਨ ਦਾ ਲਾਭ ਨਹੀਂ ਮਿਲਦਾ।

 ਇਸ 'ਤੇ ਕਮਿਸ਼ਨ ਵੱਲੋਂ ਕਾਰਵਾਈ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਯੂਨੀਵਰਸਿਟੀ ਮੁਲਾਜ਼ਮਾਂ ਨੂੰ ਤਰੱਕੀ ਦੇਣ ਵੇਲੇ ਰਾਖਵਾਂਕਰਨ ਦੇ ਨਿਯਮਾਂ ਨੂੰ ਹੂ-ਬ-ਹੂ ਲਾਗੂ ਕਰਨ।

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਤਰੱਕੀਆਂ ਵਿੱਚ ਰਾਖਵਾਂਕਰਨ ਲਾਗੂ ਕਰਦਿਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਸਾਰੇ ਯੋਗ ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਗਈਆਂ ਹਨ ਅਤੇ ਲਿਖਤੀ ਤੌਰ 'ਤੇ ਕਮਿਸ਼ਨ ਨੂੰ ਇਸ ਬਾਬਤ ਸੂਚਿਤ ਕਰ ਦਿੱਤਾ ਗਿਆ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ