English Hindi October 22, 2020

ਚੰਡੀਗੜ੍ਹ ਆਸ-ਪਾਸ

ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਕੂਲਾਂ ਨੂੰ ਨਿਰਦੇਸ਼

September 29, 2020 08:53 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ, 29 ਸਤੰਬਰ:- ਪੰਜਾਬ ਸਕੁਲ ਸਿੱਖਿਆ ਵਿਭਾਗ ਨੇ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਿਲੇਬਸ ਬਣਾ ਕੇ ਸਕੂਲਾਂ ਨੂੰ ਭੇਜ ਦਿੱਤਾ ਹੈ ਅਤੇ ਇਸ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
 ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾ ਪ੍ਰਤੀ ਲਗਨ ਅਤੇ  ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਕਰਵਾਇਆ ਜਾਂਦਾ ਹੈ। ਸਕੂਲ ਸਿੱਖਿਆ ਵਿਭਾਗ ਨੇ ਇਸ ਪ੍ਰੋਗਰਾਮ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਸਿਲੇਬਸ ਤਿਆਰ ਕੀਤਾ ਹੈ। ਬੁਲਾਰੇ ਅਨੁਸਾਰ ਇਸ ਪ੍ਰੋਗਰਾਮ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਹਿੱਸਾ ਲੈਣਗੇ। ਨੋਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਲਈ ਨਾਗਰਿਕ ਸ਼ਾਸਤਰ ਦੇ ਵਿਸ਼ਿਆਂ ਵਿੱਚੋਂ ਜਦਕਿ ਗਿਆਰਵੀਂ ਅਤੇ ਬਾਹਰਵੀਂ ਦੇ ਵਿਦਿਆਰਥੀਆਂ ਲਈ ਰਾਜਨੀਤੀ ਸ਼ਾਸਤਰ ਵਿੱਚੋਂ ਸਿਲੇਬਸ ਅੰਤਿਮ ਰੂਪ ਦਿੱਤਾ ਗਿਆ ਹੈ।
ਬੁਲਾਰੇ ਅਨੁਸਾਰ ਸਕੂਲ ਮੁਖੀਆਂ ਨੂੰ ਭੇਜੇ ਗਏ ਸਿਲੇਬਸ ਦੇ ਆਧਾਰ ’ਤੇ ਹੀ ਵਿਦਿਆਰਥੀਆਂ ਨੂੰ ਤਿਆਰੀ ਲਈ ਗਤੀਵਿਧੀਆਂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬੁਲਾਰੇ ਅਨੁਸਾਰ ਇਸ ਨਾਲ ਵਿਦਿਆਰਥੀਆਂ ਨੂੰ ਨਾ ਕੇਵਲ ਅਕਾਦਮਿਕ ਗਿਆਨ ਪ੍ਰਾਪਤ ਹੋਵੇਗਾ ਸਗੋਂ ਉਹ ‘ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਪਹਿਲਾਂ ਤੋਂ ਹੀ ਤਿਆਰ ਹੋ ਸਕਣਗੇ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ