English Hindi October 20, 2020

ਚੰਡੀਗੜ੍ਹ ਆਸ-ਪਾਸ

71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

September 30, 2020 09:18 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 30 ਸਤੰਬਰ:- 71ਵਾਂ ਸੂਬਾ ਪੱਧਰੀ ਵਣਮਹੋਤਸਵ ਮਨਾਉਣ ਸਬੰਧੀ ਅੱਜ ਮੁੱਲਾਂਪੁਰ ਜੰਗਲ ਵਿੱਚ ਬੂਟੇ ਲਗਾਏ ਗਏ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 400 ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਹਰ ਪਿੰਡ ਵਿੱਚ 400 ਬੂਟੇ ਲਗਾਏ ਜਾਣਗੇ। ਗਰੀਨਿੰਗ ਪੰਜਾਬ ਮਿਸ਼ਨ ਤਹਿਤ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਰਾਜ ਦੇ ਕੁੱਲ 12986 ਪਿੰਡਾਂ ਵਿੱਚ ਲਗਭਗ 52 ਲੱਖ ਬੂਟੇ ਲਗਾਏ ਜਾ ਰਹੇ ਹਨ।
ਮੁੱਲਾਂਪੁਰ ਜੰਗਲਾਤ ਖੇਤਰ ਵਿੱਚ ‘ਨਗਰ ਵਣ’ ਸਥਾਪਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਨੂੰ 37 ਏਕੜ ਰਕਬੇ ਵਿੱਚ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਨੂੰ ਗਮਾਡਾ ਨੇ ਮੁੱਲਾਂਪੁਰ-ਸਿਸਵਾਂ ਸੜਕ ਦੇ ਨਿਰਮਾਣ ਲਈ ਵਿਭਾਗ ਵੱਲੋਂ ਦਿੱਤੀ ਜ਼ਮੀਨ ਦੇ ਬਦਲੇ ਉਕਤ ਜ਼ਮੀਨ ਦਿੱਤੀ ਗਈ ਸੀ। ਇਸ ਜ਼ਮੀਨ ਦਾ ਜ਼ਿਆਦਾਤਰ  ਹਿੱਸਾ ਬੰਜਰ ਸੀ ਪਰ ਵਿਭਾਗ ਦੇ ਅਣਥੱਕ ਯਤਨਾਂ ਸਦਕਾ ਕਈ ਕਿਸਮਾਂ ਦੇ ਪੌਦੇ ਲਗਾਉਣ ਦੀ ਕੋਸ਼ਿਸ਼ ਅਤੇ ਜਾਂਚ ਕੀਤੀ ਗਈ ਅਤੇ ਅੰਤ ਵਿੱਚ ਇਸ ਖੇਤਰ ਨੂੰ ‘ਨਗਰ ਵਣ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੇ ਚਾਰ-ਚੁਫ਼ੇਰੇ ਕੰਡਿਆਲੀ ਤਾਰ ਲਗਾਈ ਜਾਵੇਗੀ ਅਤੇ ਜੰਗਲ ਵਿੱਚ ਲੰਘਣ ਲਈ ਰਸਤੇ ਬਣਾਏ ਜਾਣਗੇ ਤਾਂ ਜੋ ਲੋਕ ਇਸ ਖੇਤਰ ਦਾ ਦੌਰਾ ਕਰ ਸਕਣ ਅਤੇ ਜੰਗਲ ਦੀ ਸੁੰਦਰਤਾ ਦਾ ਅਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਇਹ ਖੇਤਰ ਲੋਕਾਂ ਨੂੰ ਤਾਜ਼ੀ ਅਤੇ ਸ਼ੁੱਧ ਹਵਾ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਲਾਂਪੁਰ ਦੇ ਜੰਗਲਾਂ ਵਿੱਚ 2.5 ਏਕੜ ਰਕਬੇ ਵਿੱਚ ਇੱਕ ਚੰਦਨ ਦੀ ਲੱਕੜੀ ਦਾ ਕਲੱਸਟਰ ਵੀ ਸਥਾਪਤ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਚੰਦਨ ਦੇ ਰੁੱਖਾਂ ਵਾਧੇ ਲਈ ਇਹ ਤਜ਼ਰਬਾ ਕਾਫ਼ੀ ਸਫ਼ਲ ਰਿਹਾ ਹੈ। ਦਰਅਸਲ, ਇਹ ਨਵਾਂ ਕਲੱਸਟਰ ਦੇਸ਼ ਵਿਆਪੀ ਦਿਲਚਸਪੀ ਨੂੰ ਵਧਾ ਰਿਹਾ ਹੈ ਅਤੇ ਵੁੱਡ ਇੰਸਟੀਚਿਊਟ ਬੇਂਗਲੁਰੂ ਦੇ ਬਨਸਪਤੀ ਵਿਗਿਆਨੀਆਂ ਨੇ ਵੀ ਇਸ ਸਾਈਟ ਦਾ ਦੌਰਾ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਨ ਦਾ ਕੰਮ ਮਿਸ਼ਨ ਦੇ ਤੌਰ 'ਤੇ ਕੀਤਾ ਗਿਆ ਹੈ ਜਿਸ ਤਹਿਤ ਪਠਾਨਕੋਟ ਦੇ 12000 ਏਕੜ ਰਕਬੇ ਸਮੇਤ 20, 000 ਏਕੜ ਰਕਬੇ ਤੋਂ ਕਬਜ਼ੇ ਹਟਾਏ ਗਏ ਹਨ। ਇਸ ਸਬੰਧੀ ਕਾਨੂੰਨੀ ਦਖ਼ਲ ਜਾਰੀ ਹੈ ਅਤੇ ਜਲਦ ਹੀ ਜ਼ਮੀਨ ਦਾ ਹੋਰ ਵੱਡਾ ਹਿੱਸਾ ਮੁੜ ਜੰਗਲਾਤ ਵਿਭਾਗ ਅਧੀਨ ਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਭਾਰਤ ਦੇ ਜੰਗਲਾਤ ਸਰਵੇਖਣ ਦੁਆਰਾ ਕੀਤੇ ਗਏ ਸੈਟੇਲਾਈਟ ਮੁਲਾਂਕਣ ਅਨੁਸਾਰ ਪੰਜਾਬ ਵਿੱਚ ਗ੍ਰੀਨ ਕਵਰ 900 ਵਰਗ ਕਿਲੋਮੀਟਰ ਤੋਂ ਵਧ ਕੇ 1800 ਵਰਗ ਕਿਲੋਮੀਟਰ ਹੋ ਗਿਆ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ 11 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਜੰਗਲ ਅਧੀਨ ਰਕਬੇ ਨੂੰ ਦੁਗਣਾ ਕਰਨਾ ਇਕ ਵੱਡਾ ਕਾਰਜ ਹੈ ਅਤੇ ਇਸ ਵਿਚ ਹੋਰ ਵਾਧਾ ਕਰਨ ਲਈ ਸਾਨੂੰ ਯੋਜਨਾਬੱਧ ਢੰਗ ਨਾਲ ਪੌਦੇ ਲਗਾਉਣ ਦੀ ਜ਼ਰੂਰਤ ਹੈ।
ਇਹ ਵੀ ਦੱਸਿਆ ਗਿਆ ਕਿ ਜੰਗਲਾਤ ਵਿਭਾਗ ਨੇ ਸਾਲ 2020-21 ਦੌਰਾਨ ਵੱਖ-ਵੱਖ ਯੋਜਨਾਵਾਂ ਰਾਹੀਂ ਲਗਭਗ 5237 ਹੈਕਟੇਅਰ ਰਕਬੇ ਵਿੱਚ ਬੂਟੇ ਲਗਾਉਣ ਟੀਚਾ ਮਿੱਥਿਆ  ਹੈ। ਵਿਭਾਗ ਵੱਲੋਂ ਐਗਰੋ ਫੋਰਸਟੀ ਸਕੀਮ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਵਿਚ 24 ਲੱਖ ਬੂਟੇ ਲਗਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ।
ਆਈ-ਹਰਿਆਲੀ ਐਪ 2018-19 ਵਿਚ ਲਾਂਚ ਕੀਤੀ ਗਈ ਸੀ ਜੋ ਕਿ ਕਾਫ਼ੀ ਸਫ਼ਲ ਰਹੀ। ਹੁਣ ਤੱਕ ਇਸ ਐਪ ਨੂੰ 2, 94, 250 ਵਿਅਕਤੀਆਂ ਵਲੋਂ ਡਾਊਨਲੋਡ ਕੀਤਾ ਗਿਆ ਹੈ ਅਤੇ ਆਈ-ਹਰਿਆਲੀ ਐਪ ਰਾਹੀਂ 306568 ਬੂਟੇ ਦਿੱਤੇ ਜਾ ਚੁੱਕੇ ਹਨ।
ਸ੍ਰੀ ਧਰਮਸੋਤ ਨੇ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ। ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਇੱਕ ਪੌਦਾ ਇੱਕ ਦਰੱਖਤ ਬਣੇ, ਇਸ ਲਈ ‘ਵਣ ਮਿੱਤਰ’ ਨਾਮੀ ਇੱਕ ਪੌਦਿਆਂ ਦੇ ਬਚਾਅ 'ਤੇ ਅਧਾਰਤ ਪ੍ਰੋਤਸਾਹਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਬੂਟਿਆਂ ਦੀ ਦੇਖਭਾਲ ਲਈ ਭੁਗਤਾਨ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਵਣ ਮਹੋਤਸਵ ਜੁਲਾਈ ਮਹੀਨੇ ਵਿੱਚ ਨਹੀਂ ਕਰਵਾਇਆ ਗਿਆ। ਸਾਵਧਾਨੀ ਵਰਤਦਿਆਂ ਕੋਈ ਜਨਤਕ ਇਕੱਠ ਨਹੀਂ ਕੀਤਾ ਗਿਆ ਅਤੇ ਸਮੁੱਚਾ ਸਮਾਗਮ ਰਾਜ ਪੱਧਰ ਦੇ ਨਾਲ ਨਾਲ ਜੰਗਲਾਤ ਮੰਡਲ ਪੱਧਰ 'ਤੇ ਵੀ ਕਰਵਾਇਆ ਗਿਆ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਇਸ ਦਾ ਪ੍ਰਸਾਰਣ ਕੀਤਾ ਗਿਆ।

ਇਸ ਮੌਕੇ ਏ.ਸੀ.ਐੱਸ. (ਜੰਗਲਾਤ ਅਤੇ ਜੰਗਲੀ ਜੀਵਣ ਸੰਭਾਲ) ਰਵਨੀਤ ਕੌਰ, ਪ੍ਰਮੁੱਖ ਚੀਫ ਕੰਜ਼ਰਵੇਟਰ ਵਣ ਜਤਿੰਦਰ ਸ਼ਰਮਾ, ਸੌਰਭ ਗੁਪਤਾ, ਪਰਵੀਨ ਕੁਮਾਰ ਅਤੇ ਜੰਗਲਾਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ