English Hindi October 21, 2020

ਚੰਡੀਗੜ੍ਹ ਆਸ-ਪਾਸ

ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ

October 02, 2020 09:48 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ, 2 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡਿਜੀਟਲ ਵਿਧੀ ਰਾਹੀਂ ਐਂਬੂਲੈਂਸਾਂ ਦੀ ਫਲੀਟ ਨੂੰ ਝੰਡੀ ਦਿਖਾਉਣ ਤੋਂ ਇਲਾਵਾ ਸੂਬਾ ਭਰ ਵਿਚ 750 ਪੇਂਡੂ ਸਟੇਡੀਅਮਾਂ/ਖੇਡ ਮੈਦਾਨਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ ਕਰਨ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਤਬਕਿਆਂ ਦੇ ਮਾਲੀ ਹੱਕਾਂ ਲਈ ਇੱਕ ਐਮ.ਓ.ਯੂ. ਉੱਤੇ ਸਹੀ ਪਾਈ ਜਿਸ ਨਾਲ ਸੂਬੇ ਦੇ ਹੋਰ ਵਿਕਾਸ ਦਾ ਰਾਹ ਪੱਧਰਾ ਹੋਵੇਗਾ।
ਇਸ ਐਮ.ਓ.ਯੂ. ਉੱਤੇ ਸਥਾਨਕ ਸਰਕਾਰ ਵਿਭਾਗ ਅਤੇ ਸੈਂਟਰ ਫਾਰ ਪਾਲਿਸੀ ਰਿਸਰਚ, ਓਡੀਸ਼ਾ ਦਰਮਿਆਨ ਸਹੀ ਪਾਈ ਗਈ ਅਤੇ ਐਂਬੂਲੈਂਸਾਂ ਨੂੰ ਪਟਿਆਲਾ, ਜਲੰਧਰ ਅਤੇ ਲੁਧਿਆਣਾ ਤੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਅਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਦੀ ਸੂਬਾ ਸਰਕਾਰ ਦੀ ਰਣਨੀਤੀ ਤਹਿਤ ਪੇਂਡੂ ਖੇਤਰਾਂ ਵਿਚ 750 ਸਟੇਡੀਅਮਾਂ ਦਾ ਵਿਕਾਸ 105 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਜਿਸ ਨਾਲ ਸਾਡੇ ਸੂਬੇ ਦੀ ਨੌਜਵਾਨੀ ਵਿੱਚ ਮੌਜੂਦ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਕੇਂਦਰਤ ਕਰਨ ਵਿਚ ਮਦਦ ਮਿਲੇਗੀ। ਸਰਕਾਰ ਨੇ ਟੀਚਾ ਮਿੱਥਿਆ ਹੈ ਕਿ 2020-21 ਦੌਰਾਨ ਇਸ ਸਬੰਧੀ ਨਿਰਧਾਰਤ ਪ੍ਰਤੀ ਬਲਾਕ ਘੱਟੋ ਘੱਟ ਪੰਜ ਸਟੇਡੀਅਮ ਉਸਾਰੇ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪਿੰਡਾਂ ਵਿਚ ਨਵੇਂ ਉਸਾਰੇ ਜਾਣ ਵਾਲੇ ਇਨਾਂ ਸਟੇਡੀਅਮਾਂ ਦਾ ਨਾਂ ਉੱਘੇ ਖਿਡਾਰੀਆਂ ਦੇ ਨਾਵਾਂ ਉੱਤੇ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਸਾਡੀ ਨੌਜਵਾਨ ਪਨੀਰੀ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਪੱਧਰਾਂ ’ਤੇ ਖੇਡਾਂ ਵਿਚ ਨਾਮਣਾ ਖੱਟਣ ਦੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਸੂਬੇ ਦੇ ਖੇਡ ਦੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਨਾਂ ਸਟੇਡੀਅਮਾਂ ਨਾਲ ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ।
ਇਹ ਵਿਕਾਸ ਕੰਮ ਸਮਾਰਟ ਵਿਲੇਜ ਮੁਹਿੰਮ ਤਹਿਤ ਚਿਤਵੇ ਗਏ ਸਨ ਜੋ ਕਿ ਸਾਲ 2019 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਪਹਿਲੇ ਪੜਾਅ 2019-20 ਦੌਰਾਨ 835 ਕਰੋੜ ਰੁਪਏ ਦੇ 19, 132 ਕਾਰਜ ਨੇਪਰੇ ਚਾੜੇ ਜਾਣੇ ਹਨ ਜਿਨਾਂ ਦਾ ਮਕਸਦ ਪਿੰਡਾਂ ਦਾ ਸਮੁੱਚਾ ਵਿਕਾਸ ਹੈ। ਇਸ ਮੁਹਿੰਮ ਦੇ ਅਹਿਮ ਹਿੱਸਿਆਂ ਵਿਚ ਛੱਪੜਾਂ ਦੀ ਸਫਾਈ, ਸਟਰੀਟ ਲਾਈਟਾਂ ਲਾਉਣਾ, ਪਾਰਕ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਨਵਾੜੀ ਕੇਂਦਰ, ਸਮਾਰਟ ਸਕੂਲ ਅਤੇ ਸੌਲਿਡ ਵੇਸਟ ਮੈਨੇਜਮੈਂਟ ਸ਼ਾਮਲ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਪ੍ਰਤੀ ਪਿੰਡ 550 ਬੂਟੇ ਲਾਏ ਜਾਣ ਦੀ ਮੁਹਿੰਮ ਤਹਿਤ ਸੂਬੇ ਭਰ ਵਿਚ 72 ਲੱਖ ਬੂਟੇ ਲਾਏ ਗਏ ਜਿਸ ਨਾਲ ਸੂਬੇ ਵਿਚ ਹਰਿਆਲੀ ਹੇਠਲਾ ਰਕਬਾ ਵਧਿਆ ਹੈ ਅਤੇ ਤਕਰੀਬਨ 24, 000 ‘ਵਣ ਮਿੱਤਰ’ ਨਿਯੁਕਤ ਕੀਤੇ ਗਏ ਹਨ।
ਸਮਾਰਟ ਵਿਲੇਜ ਮੁਹਿੰਮ ਦਾ ਦੂਜਾ ਪੜਾਅ ਚਿਤਵਿਆ ਗਿਆ ਜਿਸ ਵਿਚ 2020-22 ਦੌਰਾਨ 2500 ਕਰੋੜ ਰੁਪਏ ਦੀ ਲਾਗਤ ਨਾਲ 48910 ਕੰਮ ਕੀਤੇ ਜਾਣਗੇ।
ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਪਟਿਆਲਾ ਲਈ ਚਾਰ-ਚਾਰ ਐਂਬੂਲੈਂਸਾਂ ਨੂੰ ਵੀ ਡਿਜੀਟਲ ਢੰਗ ਨਾਲ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਇਹ ਐਂਬੂਲੈਂਸਾਂ ਦਾਨ ਕਰਨ ਲਈ ਜ਼ੀ ਐਂਟਰਟੇਨਮੈਂਟ ਸਮੂਹ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਾਲ ਕੋਵਿਡ-19 ਮਹਾਂਮਾਰੀ ਖਿਲਾਫ ਸੂਬੇ ਦੀ ਲੜਾਈ ਦੇ ਨਾਲ-ਨਾਲ ਸਿਹਤ ਢਾਂਚੇ ਨੂੰ ਵੀ ਮਜ਼ਬੂਤੀ ਮਿਲੇਗੀ।
ਆਪਣੇ ਸੰਬੋਧਨ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨਾਂ ਐਂਬੂਲੈਂਸਾਂ ਨਾਲ ਸੂਬੇ ਕੋਲ ਪਹਿਲਾਂ ਹੀ ਉਪਲਬੱਧ 400 ਐਂਬੂਲੈਂਸਾਂ ਦੇ ਫਲੀਟ ਨੂੰ ਹੋਰ ਮਦਦ ਮਿਲੇਗੀ ਜੋ ਕਿ ਮੌਜੂਦਾ ਸਮੇਂ ਸਰਕਾਰੀ ਹਸਪਤਾਲਾਂ ਵਿਚ ਸੇਵਾਵਾਂ ਦੇ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 100 ਹੋਰ ਬੀ.ਐਲ.ਐਸ. ਐਂਬੂਲੈਂਸਾਂ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਆਪਣੇ ਮੌਜੂਦਾ ਫਲੀਟ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਅਤੇ ਸੈਂਟਰ ਫਾਰ ਪਾਲਿਸੀ ਰਿਸਰਚ, ਓਡੀਸ਼ਾ ਦਰਮਿਆਨ ਐਮ.ਓ.ਯੂ. ’ਤੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸਹੀ ਪਾਈ ਗਈ। ਇਸ ਨਾਲ ਪੰਜਾਬ ਸਲੱਮ ਡਵੈਲਰਜ਼ ਪ੍ਰੋਪਰਾਈਟਰੀ ਐਕਟ ਨੂੰ ਤੇਜ਼ੀ ਨਾਲ ਲਾਗੂ ਕਰਨ ਵਿਚ ਮਦਦ ਮਿਲੇਗੀ ਜੋ ਕਿ ਅਪ੍ਰੈਲ 2020 ਵਿਚ ਬਣਾਇਆ ਗਿਆ ਸੀ। ਇਸ ਐਮ.ਓ.ਯੂ. ਉੱਤੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਸੀ.ਪੀ.ਆਰ. ਦੀ ਪ੍ਰਧਾਨ ਯਾਮਿਨੀ ਅਈਅਰ ਵੱਲੋਂ ਸਹੀ ਪਾਈ ਗਈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਮ.ਓ.ਯੂ. ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਉਨਾਂ ਜ਼ਮੀਨਾਂ ਦਾ ਮਾਲਕਾਨਾ ਹੱਕ ਮਿਲੇਗਾ ਜਿਨਾਂ ਉੱਤੇ ਉਹ ਰਹਿ ਰਹੇ ਹਨ। ਇਸ ਨਾਲ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਝੁੱਗੀਆਂ-ਝੋਂਪੜੀਆਂ ਵਿਚ ਰਹਿ ਰਹੇ 14 ਲੱਖ ਲੋਕਾਂ ਨੂੰ ਸੀ.ਪੀ.ਆਰ. ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਤਕਨੀਕੀ ਮਦਦ ਨਾਲ ਸੀਵਰੇਜ਼, ਪੀਣ ਵਾਲਾ ਸਾਫ ਪਾਣੀ, ਬਿਜਲੀ, ਡਰੇਨੇਜ ਅਤੇ ਬਿਹਤਰ ਸੜਕੀ ਸੰਪਰਕ ਵਰਗੀਆਂ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨਾਂ ਲੋਕਾਂ ਨੂੰ ਮਿਲਣ ਵਾਲੇ ਮਾਲਕਾਨਾ ਪ੍ਰਮਾਣ ਪੱਤਰਾਂ ਸਦਕਾ ਇਹ ਲੋਕ ਬੈਂਕ ਤੋਂ ਕਰਜ਼ੇ ਵੀ ਹਾਸਲ ਕਰ ਸਕਦੇ ਹਨ ਅਤੇ ਇਹ ਪ੍ਰਮਾਣ ਪੱਤਰ ਰਿਹਾਇਸ਼ ਦੇ ਸਬੂਤ ਵਜੋਂ ਵੀ ਕੰਮ ਆਉਣਗੇ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਸੈਂਟਰ ਫਾਰ ਪਾਲਿਸੀ ਰਿਸਰਚ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਸਮਝੌਤੇ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਹਰੇਕ ਤਰਾਂ ਦੀ ਸਹਾਇਤਾ ਤੇ ਸਹਿਯੋਗ ਦੇਵੇਗੀ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ