English Hindi October 21, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਹਾਥਰਸ ਘਿਨਾਉਣੇ ਕਾਂਡ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

October 04, 2020 10:06 AM

ਲਖਨਊ, 3 ਅਕਤੂਬਰ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ 'ਚ 19 ਸਾਲਾ ਦਲਿਤ ਲੜਕੀ ਨਾਲ ਕਥਿਤ ਜਬਰ ਜਨਾਹ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਇਹ ਹੁਕਮ ਵਧੀਕ ਮੁੱਖ ਸਕੱਤਰ ਅਵਨਿਸ਼ ਅਵਸਥੀ ਤੇ ਡੀਜੀਪੀ ਐੱਚਸੀ ਅਵਸਥੀ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ 19 ਸਾਲਾ ਦਲਿਤ ਲੜਕੀ ਦੀ ਕਥਿਤ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੀ ਜਾਂਚ ਪੂਰੀ ਕਰ ਲਈ ਹੈ। ਅਧਿਕਾਰੀ ਨੇ ਕਿਹਾ ਕਿ ਇਸ ਤੋਂ ਬਾਅਦ ਪ੍ਰਸ਼ਾਸਨ ਨੇ ਮੀਡੀਆ ਨੂੰ ਪਿੰਡ ਵਿਚ ਦਾਖਲ ਹੋਣ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਸਿਆਸਤਦਾਨਾਂ ਸਮੇਤ ਬਾਹਰਲੇ ਲੋਕਾਂ ਨੂੰ ਐੱਸਆਈਟੀ ਦੀ ਚੱਲ ਰਹੀ ਜਾਂਚ ਕਾਰਨ ਪੀੜਤ ਪਰਿਵਾਰ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਸੀ। - ਡੈਸਕ

Have something to say? Post your comment