English Hindi October 26, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਸ਼੍ਰੋਮਣੀ ਅਕਾਲੀ ਦਲ ਨੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖ਼ਤਿਆਰੀ ਮੰਗੀ

October 04, 2020 08:40 PM

ਸੁਖਬੀਰ ਸਿੰਘ ਬਾਦਲ ਨੇ ਸੰਘੀ ਢਾਂਚੇ ਬਾਰੇ ਉਚ ਤਾਕਤੀ ਕਮੇਟੀ ਕੀਤੀ ਗਠਿਤ

ਦੇਸ਼ ਵਿਚ ਹੋਰ ਖੇਤਰੀ ਤੇ ਹਮਖਿਆਲੀ ਪਾਰਟੀਆਂ ਨਾਲ ਤਾਲਮੇਲ ਕਰਨ ਵਾਸਤੇ ਵੀ ਕਮੇਟੀ ਕੀਤੀ ਗਠਿਤ

ਜੱਸੀ ਫੱਲੇਵਾਲੀਆ
ਚੰਡੀਗੜ, 4 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਉਚ ਤਾਕਤੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਜੋ ਦੇਸ਼ ਵਿਚ ਖੇਤਰੀ ਤੇ ਹੋਰ ਹਮ ਖਿਆਲੀ ਪਾਰਟੀਆਂ ਨਾਲ ਰਾਬਤਾ ਕਾਇਮ ਕਰੇਗੀ ਅਤੇ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਹੋਣਾ ਯਕੀਨੀ ਬਣਾਏਗੀ।
ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਪਾਰਟੀ ਮੁੱਖ ਦਫਤਰ ਵਿਚ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਰੋਸ਼ਨੀ ਵਿਚ ਲਿਆ ਗਿਆ।
ਪਾਰਟੀ ਪ੍ਰਧਾਨ ਵੱਲੋਂ ਇਸ ਫੈਸਲੇ ਦਾ ਐਲਾਨ ਕਰਦਿਆਂ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਸ ਉਚ ਤਾਕਤੀ ਕਮੇਟੀ ਦੀ ਦੇ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਸ੍ਰੀ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦਕਿ ਇਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਨਰੇਸ਼ ਗੁਜਰਾਲ ਮੈਂਬਰ ਹੋਣਗੇ।
ਇਹ ਕਮੇਟੀ ਹੋਰ ਖੇਤਰੀ ਪਾਰਟੀਆਂ ਤੇ ਉਹਨਾਂ ਹਮਖਿਆਲੀ ਪਾਰਟੀਆਂ ਜੋ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਸਿਆਸੀ ਖੁਦਮੁਖ਼ਤਿਆਰੀ ਦੇਣ ਦੀ ਗੱਲ ਕਰਦੀਆਂ ਆ ਰਹੀਆਂ ਹਨ, ਨਾਲ ਤਾਲਮੇਲ ਕਮੇਟੀ। ਸ੍ਰੀ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਦੇਸ਼ ਵਿਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ, ਹਾਲ ਵਿਚ ਲਏ ਫੈਸਲਿਆਂ ਕਾਰਨ ਬਣੇ ਖ਼ਤਰੇ ਦੇ ਮੱਦੇਨਜ਼ਰ ਬਹੁਤ ਜ਼ਰੂਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਵਿਚ ਸੱਤਾਵਾਦੀ ਤੇ ਇਕਪਾਸੜ ਫੈਸਲਿਆਂ ਦੀ ਬਿਰਤੀ ਦੇ ਖਿਲਾਫ ਸੰਘਰਸ਼ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਮੁਲਕ ਹਾਂ ਜਿਸਦਾ ਅਮੀਰ ਖੇਤਰੀ, ਸਭਿਆਚਾਰਕ, ਧਾਰਮਿਕ ਤੇ ਭਾਸ਼ਾਈ ਵਿਭਿੰਨਤਾ ਦਾ ਵਿਰਸਾ ਹੈ ਤੇ ਸਾਡੀ ਤਾਕਤ ਸਹਿਕਾਰੀ ਸੰਘਵਾਦ ਨੂੰ ਪੂਰੀ ਤਰ•ਾਂ ਪ੍ਰਾਪਤ ਕਰਨ ਦੀ ਹੈ ਜਿਵੇਂ ਕਿ ਸਾਡੇ ਸੰਵਿਧਾਨ ਦੇ ਨਿਰਮਾਤਿਆਂ ਵੱਲੋਂ ਸੁਫਨਾ ਸਜੋਇਆ ਗਿਆ।
ਉਹਨਾਂ ਹਿਕਾ ਕਿ ਰਾਜਾਂ ਨੂੰ ਵਧੇਰੇ ਤਾਕਤਾਂ ਦੇਣ ਨਾਲ ਦੇਸ਼ ਹੋਰ ਮਜ਼ਬੂਤ ਹੋਵੇਗਾ ਤੇ ਇਸ ਸਦਕਾ ਅਸੀਂ ਵਿਸ਼ਵ ਸ਼ਕਤੀ ਵਜੋਂ ਉਭਰਾਂਗੇ ਕਿਉਂਕਿ ਮਜ਼ਬੂਤ ਰਾਜਾਂ ਦਾ ਮਤਲਬ ਇਕ ਮਜ਼ਬੂਤ ਹੈ ਜਿਵੇਂ ਸਰੀਰ ਦੇ ਅੰਗ ਮਜ਼ਬੂਤ ਹੋਣ ਤਾਂ ਸਰੀਰ ਮਜ਼ਬੂਤ ਹੁੰਦਾ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਮਤਰੇਈ ਮਾਂ ਵਾਲੇ ਸਲਕੂ ਦੀ ਵੀ ਨਿਖੇਧੀ ਕੀਤੀ ਕਿਉਂਕਿ ਇਹ ਖਾਲਸਾ ਰਾਜ ਵੇਲੇ ਤੋਂ ਇਸਦਾ ਹਿੱਸਾ ਸੀ। ਉਹਨਾਂ ਕਿਹਾ ਕਿ ਪੰਜਾਬ ਤੇ ਜੰਮੂ ਕਸ਼ਮੀਰ ਵਿਚਕਾਰ ਸਭਿਆਚਾਰਕ, ਸਾਹਿਤਕ ਤੇ ਭਾਸ਼ਾਈ ਬਹੁਤ ਮਜ਼ਬੂਤ ਹੈ ਜਿਸਦੀਆਂ ਨੀਂਹਾਂ ਕਦੇ ਵੀ ਹਿਲਾਈਆਂ ਨਹੀਂ ਜਾ ਸਕਦੀਆਂ ਤੇ ਸਰਕਾਰ ਵੱਲੋਂ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਕਰਨਾ ਇਸ ਪਵਿੱਤਰ ਭਾਸ਼ਾ ਨਾਲ ਘੋਰ ਅਨਿਆਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਮੁੜ ਦੁਆਉਣ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾਲਈ ਸੰਘਰਸ਼ ਵਾਸਤੇ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਵਿਚ ਨਿਰਮਲ ਸਿੰਘ ਕਾਹਲੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ।

Have something to say? Post your comment