English Hindi October 28, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਖੇਤੀ ਕਾਨੂੰਨ: ਸੰਘਰਸ਼ਸ਼ੀਲ ਜਥੇਬੰਦੀਆਂ ਨੇ ਹਫ਼ਤੇ ਲਈ ਅੰਦੋਲਨ ਵਧਾਇਆ

October 07, 2020 04:51 PM
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਪੰਜਾਬ ਸਰਕਾਰ ਨੂੰ 15 ਤੱਕ ਨਵੇਂ ਖੇਤੀ ਕਾਨੂੰਨ ਰੱਦ ਕਰਨ ਦਾ ਅਲਟੀਮੇਟਮ

ਜੋਗਿੰਦਰ ਸਿੰਘ ਮਾਨ
ਮਾਨਸਾ, 7 ਅਕਤੂਬਰ
ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਵਿਧਾਨ ਸਭਾ ਦਾ 15 ਅਕਤੂਬਰ ਤੱਕ ਸੈਸ਼ਨ ਬੁਲਾਕੇ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ੀ ਧਿਰਾਂ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਵਾਂਗ ਬਾਈਕਾਟ ਕਰਨਗੀਆਂ।
ਇਸ ਤੋਂ ਪਹਿਲਾਂ ਇਨ੍ਹਾਂ ਜਥੇਬੰਦੀਆਂ ਨੇ ਮੀਟਿੰਗ ਵਿੱਚ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਰਾਕੇਸ਼ ਕੁਮਾਰ ਅੱਗਰਵਾਲ ਵੱਲੋਂ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਭੇਜੇ ਸੱਦਾ ਪੱਤਰ ਨੂੰ ਰੱਦ ਕਰਦਿਆਂ ਇਸ ਨੂੰ ਗੈਰ-ਆਫੀਸ਼ੀਅਲ ਕਰਾਰ ਦਿੱਤਾ ਗਿਆ।
ਜਥੇਬੰਦੀ ਵੱਲੋਂ ਅੱਜ ਦੀ ਮੀਟਿੰਗ ਵਿੱਚ ਅਜਮੇਰ ਸਿੰਘ ਲੱਖੋਵਾਲ ਨੂੰ ਉਨਾਂ ਚਿਰ ਤੱਕ ਮੀਟਿੰਗਾਂ 'ਚੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ, ਜਿੰਨਾਂ ਚਿਰ ਤੱਕ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਸਬੰਧੀ ਪੂਰਨ ਦਸਤਾਵੇਜ਼ ਸੰਘਰਸ਼ੀ ਜਥੇਬੰਦੀਆਂ ਸਾਹਮਣੇ ਪੇਸ਼ ਨਹੀਂ ਕੀਤੇ ਜਾਂਦੇ।ਜਥੇਬੰਦੀਆਂ ਨੇ ਰੇਲ ਰੋਕੂ ਅੰਦੋਲਨ, ਭਾਜਪਾ ਦਾ ਬਾਈਕਾਟ, ਟੋਲ-ਪਲਾਜ਼ਿਆਂ ਉਪਰ ਧਰਨੇ, ਰਿਲਾਇੰਸ ਪੰਪਾਂ ਦਾ ਬਾਈਕਾਟ, ਸੌਂਪਿੰਗ ਮਾਲਜ਼, ਅੰਡਾਨੀ ਸ਼ੋਲ ਗੁਦਾਮ ਦੇ ਪੁਆਇੰਟ ਵਧਾਕੇ ਲਗਾਤਾਰ ਇੱਕ ਹਫ਼ਤੇ ਲਈ ਇਸ ਅੰਦੋਲਨ ਨੂੰ ਪਹਿਲਾਂ ਤਰ੍ਹਾਂ ਹੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਨ੍ਹਾਂ ਫੈਸਲਿਆਂ ਸਬੰਧੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਭਾਰਤੀ ਕਿਸਾਨ ਯੂਨੀਅਨ(ਮਾਨਸਾ) ਬੋਘ ਸਿੰਘ ਅਤੇ ਕਿਸਾਨ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਵੱਲੋਂ ਮਾਨਸਾ ਸਥਿਤ ਇਸ ਪੱਤਰਕਾਰ ਨੂੰ ਫੋਨ ਜ਼ਰੀਏ ਮੀਟਿੰਗ ਸਮਾਪਤੀ ਤੋਂ ਤੁਰੰਤ ਬਾਅਦ ਦਿੱਤੀ ਗਈ।

Have something to say? Post your comment