English Hindi October 24, 2020

ਚੰਡੀਗੜ੍ਹ ਆਸ-ਪਾਸ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

October 07, 2020 08:49 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ, 7 ਅਕਤੂਬਰ:- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ ਉਸਦੀ ਜ਼ਮੀਨ ਸੰਬਧੀ ਕੀਤੇ ਫੈਸਲੇ ਦੀ ਨਕਲ ਦੇਣ ਬਦਲੇ 1, 00, 000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਉਹ 20, 000 ਰੁਪਏ ਪਹਿਲਾਂ ਹੀ ਦੋਸ਼ੀਆਂ ਨੂੰ ਦੇ ਚੁੱਕਾ ਹੈ।
ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਦੂਜੀ ਕਿਸ਼ਤ ਵਜੋਂ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ