English Hindi October 24, 2020

ਚੰਡੀਗੜ੍ਹ ਆਸ-ਪਾਸ

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

October 09, 2020 09:47 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 9 ਅਕਤੂਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਹੋਰ ਵਿਗਾੜੇਗਾ।

 

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨ੍ਹਾਂ ਨੇ ਪਰਾਲੀ ਫੂਕਣ ਦੇ ਖ਼ਤਰੇ ਖ਼ਿਲਾਫ਼ ਮਤੇ ਪਾਸ ਕੀਤੇ ਹਨ ਪਰ ਜੇ ਸਾਨੂੰ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਤਾਂ ਸਾਰੀਆਂ ਪੰਚਾਇਤਾਂ ਨੂੰ ਇਸ ਖ਼ਤਰੇ ਨੂੰ ਖ਼ਤਮ ਕਰਨ ਦਾ ਅਹਿਦ ਲੈਂਦਿਆਂ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਵੇਗਾ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1400 ਤੋਂ 1700 ਰੁਪਏ ਵਿੱਚ ਮਸ਼ੀਨਰੀ ਕਿਰਾਏ ਉਤੇ ਮਿਲਦੀ ਹੈ। ਕਿਸਾਨਾਂ ਨੂੰ ਵਡੇਰੇ ਜਨਤਕ ਹਿੱਤ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਪਰਾਲੀ ਦੀ ਸਟੋਰੇਜ ਲਈ ਵਿਆਪਕ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਪਿੰਡਾਂ ਵਿੱਚ ਸ਼ਾਮਲਾਟ, ਗਊਸ਼ਾਲਾਵਾਂ ਅਤੇ ਹੋਰ ਢੁਕਵੀਆਂ ਥਾਵਾਂ ਉਤੇ ਬਾਸਮਤੀ ਦੀ ਪਰਾਲੀ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਪਰਾਲੀ ਦੀ ਵਰਤੋਂ ਕੋਈ ਵੀ ਪਸ਼ੂਆਂ ਦੇ ਚਾਰੇ ਲਈ ਕਰ ਸਕਦਾ ਹੈ। ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਜਾਣਕਾਰੀ ਦੇਣ, ਸਿੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਤਾਲਮੇਲ ਰੱਖ ਰਹੇ ਹਨ ਤਾਂ ਕਿ ਇਸ ਜਾਗਰੂਕਤਾ ਪ੍ਰੋਗਰਾਮ ਤੋਂ ਕੋਈ ਵੀ ਕਿਸਾਨ ਵਾਂਝਾ ਨਾ ਰਹੇ।

 

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐਸ.ਐਮ.ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਇਸ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ। ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਹਾਲਾਤ ਵਿੱਚ ਪਰਾਲੀ ਫੂਕਣ ਨਾਲ ਵਾਤਾਵਰਣ ਉਤੇ ਪੈਣ ਵਾਲਾ ਮਾੜਾ ਪ੍ਰਭਾਵ ਵੱਧ ਨੁਕਸਾਨਦੇਹ ਸਾਬਤ ਹੋਵੇਗਾ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ