English Hindi October 24, 2020

ਚੰਡੀਗੜ੍ਹ ਆਸ-ਪਾਸ

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

October 09, 2020 09:48 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ, 9 ਅਕਤੂਬਰ:- ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ‘ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020’ ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ।

          ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ ਆਮ ਜਨਤਾ ਵਿੱਚ ਵਿਕੀਆਂ ਟਿਕਟਾਂ ਵਿੱਚੋਂ ਹੀ ਦਿੱਤਾ ਜਾਵੇਗਾ।

        ਬੁਲਾਰੇ ਨੇ ਦੱਸਿਆ ਕਿ ਦੂਜਾ ਇਨਾਮ ਪੰਜ ਜੇਤੂਆਂ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਹਰੇਕ ਜੇਤੂ ਨੂੰ 10 ਲੱਖ ਰੁਪਏ ਮਿਲਣਗੇ। ਤੀਜਾ ਇਨਾਮ 2.5 ਲੱਖ ਰੁਪਏ ਦਾ ਹੋਵੇਗਾ ਅਤੇ ਇਹ 20 ਜੇਤੂਆਂ (ਪ੍ਰਤੀ ਜੇਤੂ 2.5 ਲੱਖ) ਨੂੰ ਮਿਲੇਗਾ। ਇਸ ਤੋਂ ਇਲਾਵਾ ਦੀਵਾਲੀ ਬੰਪਰ ਵਿੱਚ ਕਰੋੜਾਂ ਰੁਪਏ ਦੇ ਹੋਰ ਵੀ ਕਈ ਦਿਲ-ਖਿੱਚਵੇਂ ਇਨਾਮ ਹਨ।

        ਬੁਲਾਰੇ ਨੇ ਦੱਸਿਆ ਕਿ ਦੀਵਾਲੀ ਬੰਪਰ ਦਾ ਡਰਾਅ 18 ਨਵੰਬਰ, 2020 ਨੂੰ ਕੱਢਿਆ ਜਾਵੇਗਾ ਅਤੇ ਇਕ ਟਿਕਟ ਦੀ ਕੀਮਤ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ਦੀਵਾਲੀ ਬੰਪਰ ਵਿੱਚ ਕਈ ਦਿਲ-ਟੁੰਬਵੇਂ ਇਨਾਮ ਸ਼ਾਮਲ ਕੀਤੇ ਗਏ ਹਨ ਤਾਂ ਜੋ ਜੇਤੂਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ।     

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ