English Hindi October 20, 2020

ਚੰਡੀਗੜ੍ਹ ਆਸ-ਪਾਸ

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

October 10, 2020 09:47 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 10 ਅਕਤੂਬਰ:- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ,  ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। 

                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ,  ਵਾਸੀ ਪਿੰਡ ਨੰਦਪੁਰ,  ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ।  ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਵਲੋਂ ਉਸ ਦੀ ਦੁਕਾਨ ਦਾ ਨਵਾਂ ਸਾਈਡ ਗੇਟ ਖੋਲਣ ਬਦਲੇ 50, 000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਸ ਵਲੋਂ ਪਹਿਲਾਂ ਹੀ ਉਕਤ ਇੰਸਪੈਕਟਰ ਨੂੰ 40, 000 ਰੁਪਏ ਰਿਸ਼ਵਤ ਵਜੋਂ ਦਿੱਤੇ ਜਾ ਚੁਕੇ ਹਨ ਅਤੇ ਹੁਣ ਉਸ ਵਲੋਂ ਹੋਰ 50, 000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ ਅਤੇ ਸੌਦਾ 25000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋਸ਼ੀ ਇੰਸਪੈਕਟਰ ਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25000 ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ ਗਿਆ।  ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ