English Hindi October 21, 2020

ਚੰਡੀਗੜ੍ਹ ਆਸ-ਪਾਸ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ

October 11, 2020 07:09 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ:- ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020  ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.)  ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ, ‘‘ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ  ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ। 
ਕੈਬਨਿਟ ਮੰਤਰੀ ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ