English Hindi October 22, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਆਮ ਆਦਮੀ ਪਾਰਟੀ ਭਲਕੇ (12 ਅਕਤੂਬਰ) ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ

October 11, 2020 07:20 PM

- ਵਿਰੋਧ ਦੀ ਅਗਵਾਈ ‘ਆਪ’ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ - ਜਰਨੈਲ ਸਿੰਘ*

- ਭਗਵੰਤ ਮਾਨ ਦੇ ਨਾਲ ਪੰਜਾਬ ਦੇ ਵਿਧਾਇਕ, ਦਿੱਲੀ ਸਰਕਾਰ ਦੀ ਕੈਬਨਿਟ, ਆਪ ਰਾਜ ਸਭਾ ਦੇ ਸੰਸਦ ਮੈਂਬਰ ਅਤੇ ‘ਆਪ' ਦਿੱਲੀ ਅਤੇ ਪੰਜਾਬ ਕੇਡਰ ਸ਼ਾਮਲ ਹੋਣਗੇ

ਜੱਸੀ ਫੱਲੇਵਾਲੀਆ
ਦਿੱਲੀ / ਚੰਡੀਗੜ੍ਹ, 11 ਅਕਤੂਬਰ
ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਭਲਕੇ (12 ਅਕਤੂਬਰ 2020) ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਕੇਡਰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜੰਤਰ-ਮੰਤਰ ਤੇ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਲਈ ਖੇਤੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਪ੍ਰਦਰਸ਼ਨਾਂ ਦੀ ਅਗਵਾਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ। ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੇ ਨਾਲ ਪੰਜਾਬ ਅਤੇ ਦਿੱਲੀ ਦੇ ‘ਆਪ’ ਵਿਧਾਇਕ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ, ‘ਆਪ’ ਰਾਜ ਸਭਾ ਦੇ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਕੇਡਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਾਂ ਉਨ੍ਹਾਂ ਤਾਕਤਾਂ ਵਿਰੁੱਧ ਇਕੱਠੇ ਹੋਣ ਦਾ ਹੈ ਜੋ ਕਿਸਾਨਾਂ ਦੀ ਰੋਜ਼ੀ ਰੋਟੀ ਕਾਰਪੋਰੇਟ ਘਰਾਂ ਨੂੰ ਵੇਚਣਾ ਚਾਹੁੰਦੇ ਹਨ।

ਪੰਜਾਬ ਦੇ ਲੋਕਾਂ ਨੂੰ‘ਆਪ’ ਦੇ ਵਿਰੋਧ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਕਾਨੂੰਨਾਂ ਨੇ ਪੰਜਾਬ ਦੇ ਸਾਰਿਆਂ ਨੂੰ ਸੜਕਾਂ ਤੇ ਉਤਰਨ ਅਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨ ਲਈ ਮਜਬੂਰ ਕੀਤਾ ਹੈ, ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਵਿੱਚ ਅਤੇ ਆਪਣਾ ਸੁਨੇਹਾ ਉਨ੍ਹਾਂ ਦੇ ਗਲਿਆਰਿਆਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਮਾਨ ਨੇ ਅੱਗੇ ਕਿਹਾ ਕਿ ਕੇਂਦਰ ਵਿਚ ਬੈਠੀ ਸਰਕਾਰ ਬੋਲ਼ੀ ਹੋ ਗਈ ਹੈ, ਉਹ ਪੰਜਾਬ ਅਤੇ ਹਰਿਆਣਾ ਤੋਂ ਆ ਰਹੇ ਕਿਸਾਨਾਂ ਦੀਆਂ ਉੱਚੀ ਚੀਕਾਂ ਸੁਣਨ ਤੋਂ ਅਸਮਰੱਥ ਹਨ, ਜੰਤਰ ਮੰਤਰ ਵਿਖੇ ਆਮ ਆਦਮੀ ਪਾਰਟੀ ਦੇ ਰੋਸ ਪ੍ਰਦਰਸ਼ਨ ਕਰਨ ਦਾ ਇਕੋ ਇੱਕ ਉਦੇਸ਼ ਸਰਕਾਰ ਦੇ ਬੋਲ਼ੇ ਕੰਨਾਂ ਤੱਕ ਆਵਾਜ਼ ਪਹੁੰਚਾਹਣਾ ਹੈ।

Have something to say? Post your comment