English Hindi October 22, 2020

ਪੰਜਾਬ ਦਰਪਣ

ਭਾਕਿਯੂ-ਏਕਤਾ (ਉਗਰਾਹਾਂ) ਨੇ ਰਿਲਾਇੰਸ ਦੇ ਪੰਪ ਨੂੰ ਬਾਰਵੇਂ ਦਿਨ ਵੀ ਘੇਰੀ ਰੱਖਿਆ

October 12, 2020 01:42 PM


ਲਹਿਰਾਗਾਗਾ 12 ਅਕਤੂਬਰ (ਮਾਸਟਰ ਗੁਰਚਰਨ ਸਿੰਘ ਖੋਖਰ ) :- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 30 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਤਾਲਮੇਲ ਵਜੋਂ ਅਣਮਿਥੇ ਸਮੇਂ ਦਾ ਧਰਨਾ ਵਾਰਵੇ ਦਿਨ ਵੀ ਲਹਿਰਾ-ਪਾਤੜਾ ਸੜਕ ਉੱਤੇ ਲਹਿਲ ਖੁਰਦ ਵਿਖੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਕਿਯੂ ਏਕਤਾ(ਉਗਰਾਹਾਂ) ਬਲਾਕ ਲਹਿਰਾਗਾਗਾ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਜਾਰੀ ਰਿਹਾ।ਇੱਥੋ ਜਾਰੀ ਕੀਤੇ ਪ੍ਰੈਸਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੇ ਧਰਨੇ ਵਿੱਚ ਉੱਤਰ ਪ੍ਰਦੇਸ਼ ਦੇ ਕਸਬਾ ਹਾਥਰਸ ਵਿੱਚ ਜੋਗੀ ਸਰਕਾਰ ਦੇ ਗੁੰਡਿਆਂ ਵੱਲੋਂ ਦਲਿਤ ਬੱਚੀ ਮਨੀਸ਼ਾ ਦਾ ਬਲਾਤਕਾਰ ਕਰਨ ਤੋਂ ਬਾਅਦ ਕੀਤੇ ਗਏ ਦਰਿੰਦਗੀ ਭਰੇ ਕਤਲ ਖਿਲਾਫ ਜੋਗੀ ਸਰਕਾਰ ਦੀ ਅਰਥੀ ਫੂਕੀ ਅਤੇ ਇਨਸ਼ਾਫ ਦੀ ਮੰਗ ਕੀਤੀ ਗਈ।

ਨਰਿੰਦਰ ਮੋਦੀ ਅਤੇ ਕਾਰਪੋਰੇਟ ਪ੍ਰਤੀਕ ਅੰਕਲ ਸੈਮ ਦੇ ਫੋਟੋ ਬੋਰਡਾ 'ਤੇ ਧਰਨਾਕਾਰੀਆਂ ਵੱਲੋਂ ਛਿੱਤਰ ਪਰੇਡ ਵੀ ਕੀਤੀ ਗਈ ਜੋ ਰੋਜ਼ਾਨਾ ਜਾਰੀ ਰਹੇਗੀ।ਧਰਨੇ ਵਿੱਚ ਭਾਰੀ ਗਿਣਤੀ ‘ਚ ਨੌਜਵਾਨਾਂ ਤੇ ਔਰਤਾਂ ਸਮੇਤ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨ ਪੁੱਜੇ।ਇਕੱਠ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਬੁਲਾਰਿਆਂ ਵਿੱਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ, ਬਲਾਕ ਲਹਿਰਾਗਾਗਾ ਦੇ ਆਗੂ ਧਰਮਿੰਦਰ ਪਿਸੋਰ, ਸੂਬਾ ਸਿੰਘ ਸੰਗਤਪੁਰਾ, ਰਾਮ ਸਿੰਘ ਨੰਗਲਾ, ਬਹਾਦਰ ਸਿੰਘ ਭੁਟਾਲ, ਕਰਨੈਲ ਸਿੰਘ ਗਨੌਟਾ, ਮਾਸਟਰ ਗੁਰਚਰਨ ਸਿੰਘ ਖੋਖਰ, ਹਰਜੀਤ ਸਿੰਘ ਭੁਟਾਲ ਅਤੇ ਬੂਟਾ ਸਿੰਘ ਭੁਟਾਲ ਨੇ ਕਿਹਾ ਕਿ ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ। ਇਹ ਕਾਲੇ ਕਾਨੂੰਨ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ।ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ ਬੋਲਣ ਵਾਲੇ ਕਵੀਆਂ, ਬੁੱਧੀਜੀਵੀਆਂ, ਵਕੀਲਾਂ ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ।ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ।ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ।ਸਵਾਮੀ- ਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ।ਅੱਜ ਦੇ ਮੋਰਚੇ ਨੂੰ ਨੌਜਵਾਨਾ ਵਿੱਚੋਂ ਪ੍ਰੋਫੈਸਰ ਕਰਮਜੀਤ ਕੌਰ ਭੁਟਾਲ ਕਲਾਂ, ਜਸ਼ਨਦੀਪ ਕੌਰ ਪਿਸੋਰ, ਰਣਦੀਪ ਸਿੰਘ ਸੰਗਤਪੁਰਾ, ਨਿੱਕਾ ਸੰਗਤਪੁਰਾ ਅਤੇ ਬਲਜੀਤ ਸਿੰਘ ਗੋਬਿੰਦਗੜ੍ਹ ਨੇ ਵੀ ਸੰਬੋਧਨ ਕੀਤਾ।

Have something to say? Post your comment