English Hindi October 26, 2020

ਚੰਡੀਗੜ੍ਹ ਆਸ-ਪਾਸ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

October 12, 2020 09:10 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਆਹਲੂਵਾਲੀਆ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਆਪਣੇ ਸ਼ੋਕ ਸੁਨੇਹੇ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖੰਨਾ ਨੇੜਲੇ ਪਿੰਡ ਕਲਾਲਮਾਜਰਾ ਦੇ ਰਹਿਣ ਵਾਲੇ ਡਾ. ਪਰਮਿੰਦਰ ਸਿੰਘ, ਜਿਹੜੇ 2015 ਵਿੱਚ ਡਿਪਟੀ ਡਾਇਰੈਕਟਰ ਖੇਡਾਂ ਵਜੋਂ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਤੇ ਬਾਅਦ ਵਿੱਚ ਡਾਇਰੈਕਟਰ ਬਣੇ, ਨੇ ਯੂਨੀਵਰਸਿਟੀ ਦੀ ਖੇਡਾਂ ਵਿੱਚ ਪੁਰਾਣੀ ਸ਼ਾਨ ਬਹਾਲ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਡਾ. ਆਹਲੂਵਾਲੀਆ ਨੂੰ ਪਿਛਲੇ ਮਹੀਨੇ ਕੋਰੋਨਾ ਹੋਇਆ ਸੀ ਅਤੇ ਉਹ 14 ਦਿਨਾਂ ਲਈ ਇਕਾਂਤਵਾਸ ਵਿੱਚ ਵੀ ਰਹੇ।

ਖੇਡ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਕਾਲ ਚਲਾਣਾ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਇਸ ਖਿੱਤੇ ਦੇ ਸਮੁੱਚੇ ਖੇਡ ਭਾਈਚਾਰੇ ਲਈ ਵੱਡਾ ਘਾਟਾ ਹੈ ਅਤੇ ਸਾਨੂੰ ਇਸ ਖ਼ਬਰ ਨਾਲ ਸਦਮਾ ਲੱਗਿਆ ਹੈ। ਉਹ ਉਤਸ਼ਾਹੀ ਖਿਡਾਰੀ ਤੇ ਖੇਡ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਦੇ ਤੁਰ ਜਾਣ ਦਾ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਯੂਨੀਵਰਸਿਟੀ ਨੇ 13 ਸਾਲਾ ਦੇ ਵਕਫ਼ੇ ਮਗਰੋਂ 2019 ਵਿੱਚ ਅਤੇ ਇਸ ਸਾਲ 2020 ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਜਿੱਤੀ। ਇਸ ਤੋਂ ਪਹਿਲਾਂ ਇਸ ਵਰ੍ਹੇ ਯੂਨੀਵਰਸਿਟੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੀ ਟਰਾਫ਼ੀ ਵੀ ਜਿੱਤੀ।

ਰਾਣਾ ਸੋਢੀ ਨੇ ਆਹਲੂਵਾਲੀਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਸਦਮਾ ਸਹਿਣ ਦੀ ਸ਼ਕਤੀ ਦੇਵੇ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ