English Hindi October 24, 2020

ਪੰਜਾਬ ਦਰਪਣ

ਸੁਖਬੀਰ ਨੇ ਫ਼ਤਿਹਗੜ੍ਹ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੋ ਘਟਨਾਵਾਂ ਵਾਪਰਨ ਦੀ ਕੀਤੀ ਨਿੰਦਾ

October 12, 2020 10:04 PM

ਦੋਸ਼ੀਆਂ ਲਈ ਮਿਸਾਲੀ ਸਜ਼ਾ ਮੰਗੀ

ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਸੂਬੇ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਭੰਗ ਕਰਨ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ

ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ, 2020

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਤਿਹਗੜ੍ਹ ਸਾਹਿਬ ਜ਼‌ਿਲ੍ਹੇ ਵਿਚ ਦੋ ਪਿੰਡਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਦੋ ਘਟਨਾਵਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ।

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਗੁਰੂ ‌ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੇਰੋਕ ਜਾਰੀ ਹਨ ਅਤੇ ਅੱਜ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਅਜਿਹੀਆਂ ਦੋ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਅਪਰਾਧਾਂ ਦਾ ਇਕ ਦੋਸ਼ੀ ਮੌਕੇ ’ਤੇ ਫੜਿਆ ਗਿਆ ਹੈ ਪਰ ਹੋਰਨਾਂ ਨੂੰ ਬਿਨਾਂ ਦੇਰੀ ਦੇ ਤਲਾਸ਼ ਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਮਿਸਾਲੀ ਸਜ਼ਾ ਮਿਲਣ ਚਾਹੀਦੀ ਹੈ।

ਸ੍ਰੀ ਬਾਦਲ ਨੇ ਪਟਿਆਲਾ ਜ਼‌ਿਲ੍ਹੇ ਵਿਚ 100 ਤੋਂ ਵੱਧ ਸਾਲ ਪੁਰਾਣੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਵੀ ‌ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਕੀਤੀ ਹੁੰਦੀ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਫਿਰ ਗੁਆਂਢੀ ਜ਼‌ਿਲ੍ਹੇ ਫ਼ਤਿਹਗੜ੍ਹ ਸਾਹਿਬ ਵਿਚ ਇਸ ਤਰੀਕੇ ਦੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।

Have something to say? Post your comment

ਪੰਜਾਬ ਦਰਪਣ

ED summoned Raninder Singh in connection with a FEMA violation case on October 27

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

CM OKAYS INDUSTRIAL DEVELOPMENT IN AGRICULTURAL & MIXED USE LAND SUBJECT TO CONDITIONS

मुख्यमंत्री ने पंजाब के किसानों को केंद्र के साथ मिलीभगत कर धोखा दिया: सरदार सुखबीर सिंह बादल

ਦੁਸਹਿਰੇ ਮੌਕੇ 40 ਸ਼ਹਿਰੀ ਕੇਂਦਰਾਂ ਵਿੱਚ ਪੁੱਜਣਗੇ ਵੱਡੀ ਗਿਣਤੀ ਲੋਕ : ਉਗਰਾਹਾਂ

भाजपा को बहुत बड़ा झटका पंजाब के चार विधानसभा निर्वाचन क्षेत्रों से सैंकडों नेता पार्टी छोड़कर सरदार सुखबीर सिंह बादल की उपस्थिति में पार्टी में शामिल हो गए

शिरोमणी अकाली दल द्वारा अनाज घोटाले की सीबीआई जांच की मांग

प्रधानमंत्री और भाजपा अध्यक्ष को किसानों के आंदोलन को ‘बिचोलियों का संघर्ष’ कहना बेहद दुर्भाग्यपूर्ण है: शिरोमणी अकाली दल

ਮੁੱਖ ਮੰਤਰੀ ਨੇ ਕੇਂਦਰ ਨਾਲ ਰਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦਿੱਤਾ : ਸੁਖਬੀਰ ਸਿੰਘ ਬਾਦਲ

ਮੁੱਖ ਸਕੱਤਰ ਵਿਨੀ ਮਹਾਜਨ ਨੇ ਲਿਆ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ