English Hindi October 28, 2020

ਪੰਜਾਬ ਦਰਪਣ

ਲਹਿਲ ਖੁਰਦ ਵਿਖੇ ਰਿਲਾਇੰਸ ਦਾ ਪੈਟਰੋਲ ਪੰਪ ਤੇਰਵੇ ਦਿਨ ਵੀ ਰਿਹਾ ਬੰਦ

October 13, 2020 02:57 PM

ਲਹਿਰਾਗਾਗਾ 13 ਅਕਤੂਬਰ  (ਰਣਦੀਪ ਸੰਗਤਪੁਰਾ  ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 30 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਨਾਲ ਤਾਲਮੇਲ ਵਜੋਂ ਪੰਜਾਬ ਦੇ 13 ਜਿਲ੍ਹਿਆਂ ‘ਚ ਅਣਮਿਥੇ ਸਮੇ
ਦੇ ਧਰਨੇ ਅੱਜ ਵੀ 50 ਥਾਂਵਾਂ ‘ਤੇ ਜਾਰੀ ਰਹੇ।ਇਸੇ ਲੜੀ ਤਹਿਤ ਲਹਿਲ ਖੁਰਦ ਵਿਖੇ ਰਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਕਿਯੂ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਆਗੂਆ ਨੇ ਦੱਸਿਆ ਕਿ ਧਰਨਿਆਂ ਵਾਲੀਆਂ ਥਾਂਵਾਂ ‘ਤੇ ਰੋਜ਼ਾਨਾ ਨਰਿੰਦਰ ਮੋਦੀ ਅਤੇ ਕਾਰਪੋਰੇਟਾਂ ਦੇ ਫੋਟੋ ਬੋਰਡਾ ਉੱਤੇ ਨੌਜਵਾਨ ਮੁੰਡੇ ਅਤੇ ਕੁੜੀਆਂ ਵੱਲੋਂ ਛਿੱਤਰ ਪਰੇਡ ਵੀ ਕੀਤੀ ਗਈ।ਇਹ ਸਿਲਸਿਲਾ ਪਿੰਡ ਪਿੰਡ ਵੀ ਜਾਰੀ ਰਿਹਾ।ਧਰਨਿਆਂ ਵਾਲੇ ਟੌਲ ਪਲਾਜ਼ਿਆਂ ‘ਤੇ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ।ਧਰਨਿਆਂ ਵਿੱਚ ਭਾਰੀ ਗਿਣਤੀ ‘ਚ ਨੌਜਵਾਨਾਂ ਤੇ ਔਰਤਾਂ ਸਮੇਤ ਸੈਂਕੜਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪੁੱਜੇ। ਬੁਲਾਰਿਆਂ ਨੇ ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਉਹਨਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇ ਕੇ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ।ਇਹ ਕਾਲੇ ਕਾਨੂੰਨ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਸੰਘਰਸ਼ਾਂ ਦੀ ਝੜੀ ਲਾ ਕੇ ਇਹ ਕਾਲ਼ੇ ਕਾਨੂੰਨ ਰੱਦ ਕਰਨ ਲਈ ਜਾਂ ਫਿਰ ਜ਼ਬਰਦਸਤ ਸਿਆਸੀ ਨਿਖੇੜਾ ਝੱਲਣ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ।ਇਸ ਘੋਲ ਵਿੱਚ ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਅਤੇ ਲੋਕ ਪੱਖੀ ਕਲਾਕਾਰਾਂ ਸਭਨਾਂ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ ਗਿਆ।ਪ੍ਰੰਤੂ ਕਲਾਕਾਰਾਂ ਦੇ ਪਰਦੇ ਓਹਲੇ ਕੁੱਝ ਮੌਕਾਪ੍ਰਸਤ ਲੋਕਾਂ ਵੱਲੋਂ ਬੇਹੱਦ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰਨ ਅਤੇ ਹਿੰਸਕ ਮਹੌਲ ਪੈਦਾ ਕਰਨ ਦੇ ਯਤਨਾਂ ਦਾ ਸ਼ਿਕਾਰ ਬਣਨ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ ਗਿਆ।ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ।ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ।ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ ਬੋਲਣ ਵਾਲੇ ਕਵੀਆਂ, ਵਕੀਲਾਂ, ਬੁੱਧੀਜੀਵੀਆਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ।ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ।ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ। ਆਹਲੂਵਾਲੀਆ ਕਮੇਟੀ ਭੰਗ ਕਰੋ।
ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ।ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ। ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ।ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀਆਂ ਥਾਂਵਾਂ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਅਤੇ ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਯੂ ਪੀ ਤੋਂ ਆ ਰਹੀ ਜੀਰੀ ਹਲਕੇ ਦੇ ਕਿਸਾਨਾਂ ਨੂੰ ਬੁਰੀ ਤਰਾਂ ਢਾਹ ਲਾ ਰਹੀ ਹੈ।ਜ਼ਿਕਰਯੋਗ ਹੈ ਕਿ ਹਲਕਾ ਲਹਿਰਾਗਾਗਾ ਦੇ 55 ਸ਼ੈਲਰਾਂ ਵਿੱਚ ਆਰ ਓ ਭਾਵ ਰਲੀਜ ਆਰਡਰ ਰਾਹੀਂ ਬਾਹਰੋ ਜੀਰੀ ਮੰਗਵਾਈ ਜਾ ਰਹੀ ਹੈ। ਇਹ ਆਰ ਓ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਗਰੂਰ ਕੱਟਦਾ ਹੈ। ਸੋਚਣ ਵਾਲੀ ਗੱਲ ਇਹ ਹੈ ਕਿ ਜਦੋਂ ਹਲਕੇ ਦੇ ਸ਼ੈਲਰਾ ਮਾਲਕਾਂ ਦਾ ਬਾਹਰੋ ਲਿਆਂਦੀ ਜੀਰੀ ਨਾਲ਼ ਘਰ ਪੂਰਾ ਹੋ ਗਿਆ ਤਾਂ ਇਹ ਆਪਣੇ ਕਿਸਾਨਾਂ ਦਾ ਇੱਕ ਗੱਟਾ ਵੀ ਸ਼ੈਲਰ ਵਿੱਚ ਨਹੀਂ ਲੈਣਗੇ ਅਤੇ ਆਪਣੇ ਸ਼ੈਲਰਾ ਦੇ ਗੇਟ ਬੰਦ ਕਰ ਲੈਣਗੇ ਇਸ ਲਈ ਹਲਕੇ ਦੇ ਸਾਰੇ ਸ਼ੈਲਰਾ ਲਈ ਆਰ ਓ ਕੱਟਣੇ ਬੰਦ ਹੋਣ ਤਾਂ ਹੀ ਹਲਕੇ ਦੇ ਕਿਸਾਨਾਂ ਦੀ ਜੀਰੀ ਮੰਡੀਆਂ ਵਿੱਚ ਵਿਕੇਗੀ। ਅਫ਼ਸਰਸ਼ਾਹੀ ਨੇ ਜੇਕਰ ਆਰ ਓ ਕੱਟਣੇ ਹਨ ਤਾਂ ਸਾਡੇ ਹਲਕੇ ਦੀ ਸਾਰੀ ਜੀਰੀ ਖਤਮ ਹੋਣ ਉਪਰੰਤ ਹੀ ਆਰ ਓ ਕੱਟੇ ਜਾਣ। ਉਹਨਾਂ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਵੱਖ ਵੱਖ ਰੂਪਾਂ ਵਿੱਚ ਲਗਾਤਾਰ ਜਾਰੀ ਰੱਖਦੇ ਹੋਏ ਹੋਰ ਵਿਸ਼ਾਲ ਅਤੇ ਤੇਜ ਕੀਤਾ ਜਾਵੇਗਾ।

Have something to say? Post your comment

ਪੰਜਾਬ ਦਰਪਣ

Sukhbir says centre should not victimize Punjab farmers for agitating against the central agri-laws

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਹਰੀਨੌਂ 'ਚ ਪੰਚਾਇਤ ਤੇ ਕਲੱਬਾਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ 'ਚ ਉੱਤਰੀਆ

ਕੈਪਟਨ ਦੀ ਨਾਲਾਇਕੀ ਕਾਰਨ ਸਾਰੇ ਵਰਗਾਂ ਦੇ ਹਿਤ ਦਾਅ 'ਤੇ ਲੱਗੇ- ਕੁਲਤਾਰ ਸਿੰਘ ਸੰਧਵਾਂ

ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੇ ਕਿਸਾਨ ਸੰਘਰਸ਼ ਨੂੰ ਭੇਂਟ ਕੀਤੀ ਪੰਜਾਹ ਹਜਾਰ ਦੀ ਵਿੱਤੀ ਸਹਾਇਤਾ

ਰੇਲ ਰੋਕੋ ਅੰਦੋਲਨ ਦੇ ਅਠਾਈਵੇਂ ਦਿਨ ਵੀ ਪੂਰੇ ਜੋਸ਼ ਨਾਲ ਲੱਗਦੇ ਰਹੇ ਨਾਅਰੇ

ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਧੂੰਦਾਂ ਵਿੱਖੇ 6 ਨਵੰਬਰ ਦਿਵਿਆਂਗ ਆਸ਼ਰਮ ਦਾ ਉਦਘਾਟਨ ਕਰਨਗੇ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਵਲੋਂ ਭਾਜਪਾ ਨੂੰ ਤਾੜਨਾ

ਹੱਕ ਮੰਗਦੇ ਬੇਰੁਜਗਾਰਾਂ ਅਧਿਆਪਕਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦੀ ਨਿਖੇਧੀ

ਨਵੇਂ ਪੇ ਸਕੇਲ ਤੇ ਗਰੇਡ ਨਹੀਂ ਹੋਣ ਦਿਆ ਗਏ ਲਾਗੂ -ਡੀ ਟੀਂ ਐੱਫ ,ਲਹਿਰਾ