English Hindi October 24, 2020

ਪੰਜਾਬ ਦਰਪਣ

ਸੰਗਰੂਰ-ਕਿਸਾਨ ਮੋਰਚੇ 'ਚ ਪਹੁੰਚੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ

October 13, 2020 04:32 PM

- ਰੇਲ ਰੋਕੋ ਅੰਦੋਲਨ ਦੇ 13 ਵੇਂ ਦਿਨ ਵੀ ਮੋਰਚੇ ਤੇ ਡਟੇ ਰਹੇ ਕਿਸਾਨ

ਰਣਦੀਪ ਸੰਗਤਪੁਰਾ
ਸੰਗਰੂਰ, 13 ਅਕਤੂਬਰ

ਕਿਸਾਨ ਅੰਦੋਲਨ ਦੇ 13 ਵੇਂ ਦਿਨ ਵੀ ਕਿਸਾਨਾਂ 'ਚ ਜੋਸ਼ ਬਰਕਰਾਰ ਰਿਹਾ। ਵੱਡੀ ਗਿਣਤੀ ਕਿਸਾਨ ਔਰਤਾਂ, ਬੱਚਿਆਂ ਸਮੇਤ ਰੇਲਵੇ ਟਰੈਕ ਤੇ ਡਟੇ ਰਹੇ। ਅੱਜ ਦੇ ਅੰਦੋਲਨ ਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਨਛੱਤਰ ਸਿੰਘ ਗੰਢੂਆਂ, ਬੀਕੇਯੂ ਸਿੱਧੂਪੁਰ ਦੇ ਭੀਮ ਸਿੰਘ ਕੜਿਆਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਹਰਦੇਵ ਸਿੰਘ ਬਖਸ਼ੀਵਾਲਾ, ਪੰਜਾਬ ਪ੍ਰਧਾਨ ਯੂਨੀਅਨ ਵੱਲੋਂ ਬਲਵੀਰ ਸਿੰਘ ਜਲੂਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਨਮੋਲ , ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ ਨੇ ਦੱਸਿਆ ਕਿ ਕਿਸਾਨੀ ਘੋਲ ਦੀ ਦਾਬ ਮੰਨਦਿਆਂ ਹੀ ਕੇਂਦਰ ਸਰਕਾਰ ਨੇ 14 ਅਕਤੂਬਰ ਨੂੰ ਦਿੱਲੀ ਮੀਟਿੰਗ ਸੱਦੀ ਹੈ। ਅੱਜ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮੀਟਿੰਗ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਜਾਵੇਗਾ। ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਆਰਐਸਐਸ ਆਗੂਆਂ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਧਰਨੇ ਨੂੰ ਸਾਬਕਾ ਸੈਨਿਕ ਆਗੂ ਸੁਖਦੇਵ ਸਿੰਘ ਕਿਲ੍ਹਾ ਹਕੀਮਾਂ, ਡੀਟੀਐੱਫ ਆਗੂ ਕੁਲਦੀਪ ਸਿੰਘ ਤੇ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਸ਼ਪਿੰਦਰ ਜਿੰਮੀ ਤੋਂ ਇਲਾਵਾ ਕਿਸਾਨ ਆਗੂ ਬਲਵਿੰਦਰ ਜੱਗੀ, ਨਾਜਮ ਸਿੰਘ ਪੁੰਨਾਵਾਲ , ਮਲਕੀਤ ਸਿੰਘ ਲਖਮੀਰਵਾਲਾ, ਜਸਵੰਤ ਕੌਰ ਬਾਲਦ ਕਲਾਂ, ਨਿਰਮਲ ਸਿੰਘ ਬਟਰਿਆਣਾ, ਹਰਮੇਲ ਸਿੰਘ ਮਹਿਰੋਕ ਨੇ ਵੀ ਸੰਬੋਧਨ ਕੀਤਾ।

Have something to say? Post your comment

ਪੰਜਾਬ ਦਰਪਣ

ED summoned Raninder Singh in connection with a FEMA violation case on October 27

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

CM OKAYS INDUSTRIAL DEVELOPMENT IN AGRICULTURAL & MIXED USE LAND SUBJECT TO CONDITIONS

मुख्यमंत्री ने पंजाब के किसानों को केंद्र के साथ मिलीभगत कर धोखा दिया: सरदार सुखबीर सिंह बादल

ਦੁਸਹਿਰੇ ਮੌਕੇ 40 ਸ਼ਹਿਰੀ ਕੇਂਦਰਾਂ ਵਿੱਚ ਪੁੱਜਣਗੇ ਵੱਡੀ ਗਿਣਤੀ ਲੋਕ : ਉਗਰਾਹਾਂ

भाजपा को बहुत बड़ा झटका पंजाब के चार विधानसभा निर्वाचन क्षेत्रों से सैंकडों नेता पार्टी छोड़कर सरदार सुखबीर सिंह बादल की उपस्थिति में पार्टी में शामिल हो गए

शिरोमणी अकाली दल द्वारा अनाज घोटाले की सीबीआई जांच की मांग

प्रधानमंत्री और भाजपा अध्यक्ष को किसानों के आंदोलन को ‘बिचोलियों का संघर्ष’ कहना बेहद दुर्भाग्यपूर्ण है: शिरोमणी अकाली दल

ਮੁੱਖ ਮੰਤਰੀ ਨੇ ਕੇਂਦਰ ਨਾਲ ਰਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦਿੱਤਾ : ਸੁਖਬੀਰ ਸਿੰਘ ਬਾਦਲ

ਮੁੱਖ ਸਕੱਤਰ ਵਿਨੀ ਮਹਾਜਨ ਨੇ ਲਿਆ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ