English Hindi October 22, 2020

ਪੰਜਾਬ ਦਰਪਣ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

October 13, 2020 06:15 PM

34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

ਮੰਡੀ ਬੋਰਡ ਦੇ ਸਕੱਤਰ ਨੇ ਜਲੰਧਰ, ਲੁਧਿਆਣਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਦਾ ਕੀਤਾ ਨਿਰੀਖਣ
ਮੰਡੀਆਂ ਵਿੱਚ ਪੜਾਅਵਾਰ ਢੰਗ ਨਾਲ ਫ਼ਸਲ ਲਿਆਉਣ ਲਈ ਕਿਸਾਨਾਂ ਨੂੰ ਹੁਣ ਤੱਕ 10.60 ਲੱਖ ਪਾਸ ਜਾਰੀ ਕੀਤੇ

ਜੱਸੀ ਫੱਲੇਵਾਲੀਆ
ਲੁਧਿਆਣਾ , 13 ਅਕਤੂਬਰ
ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ ਤਕਰੀਬਨ 96 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।ਇਸ ਦੇ ਨਾਲ ਹੀ ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਲਈ ਸੂਬੇ ਭਰ ਵਿੱਚ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 10.60 ਲੱਖ ਪਾਸ ਜਾਰੀ ਕੀਤੇ ਗਏ ਹਨ।
ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਨਾਜ ਮੰਡੀਆਂ ਦੇ ਦੋ-ਦਿਨਾਂ ਦੌਰੇ ਤੋਂ ਬਾਅਦ ਮੰਡੀ ਬੋਰਡ ਦੇ ਸਕੱਤਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਕਾਰਜਾਂ ’ਤੇ ਤਸੱਲੀ ਪ੍ਰਗਟਾਈ।
ਰਾਜ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਪਿਛਲੇ ਸਾਲ ਦੇ 15.45 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 34.48 ਲੱਖ ਮੀਟ੍ਰਿਕ ਟਨ ਆਮਦ ਨਾਲ ਇਸ ਵਾਰ ਝੋਨੇ ਦੀ ਦੁੱਗਣੀ ਆਮਦ ਹੋਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਦੇ 14.79 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 33.04 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਖੰਨਾ, ਦੋਰਾਹਾ, ਸਾਹਨੇਵਾਲ (ਲੁਧਿਆਣਾ), ਜਲੰਧਰ, ਕਰਤਾਰਪੁਰ, ਕਪੂਰਥਲਾ ਅਤੇ ਫਗਵਾੜਾ ਵਿਖੇ ਆਪਣੀ ਫੇਰੀ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਸਕੱਤਰ ਮੰਡੀ ਬੋਰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ੍ਰੀ ਰਵੀ ਭਗਤ ਨੇ ਬਾਜ਼ਾਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।
ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਕਰਕੇ ਬਣੇ ਮੌਜੂਦਾ ਹਾਲਾਤਾਂ ਦੇ ਬਾਵਜੂਦ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਿਆਂ ਵਿੱਚ ਖਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ।ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕਾਂ, ਪਾਣੀ, ਸਾਬਣਾਂ ਦੀ ਉਪਲਬਧਤਾ ਕੀਤੀ ਗਈ ਹੈ ਅਤੇ ਨਾਲ ਹੀ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਿਤ ਕੀਤਾ।

Have something to say? Post your comment

ਪੰਜਾਬ ਦਰਪਣ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੋਦੀ ਦੇ ਕਿਸਾਨ ਵਿਰੋਧੀ ਐਕਟ ਪੰਜਾਬ ਵਿਚੋਂ ਖਾਰਜ ਕਰਾਂਗੇ : ਸੁਖਬੀਰ

Punjab reported 617 new corona cases

BJP working committee member and Bhagat community leader Kimti Bhagat joins SAD

‘ IF SAD FORMS GOVT , IT WILL REJECT MODI’S ANTI FARMER ACTS IN PUNJAB’ : SUKHBIR

Amarinder Govt cheating farmers over Bills brought in to negate central agriculture laws: Bhagwant Mann

नार्वीजन सिख समुदाय ने सरदारनी हरसिमरत कौर बादल को भेदभावपूर्ण प्रथाओं को समाप्त करवाने के लिए आभार व्यक्त किया

ਬਠਿੰਡਾ ਵਿੱਚ ਪਸਰਿਆ ਸੰਨਾਟਾ : ਪਹਿਲਾਂ ਪਤਨੀ, ਫਿਰ ਦੋ ਬੱਚਿਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ

ਉਘੇ ਗਾਇਕ ਕੇ਼ ਦੀਪ ਦਾ ਦੇਹਾਂਤ

ਖੇਤੀ ਬਿੱਲਾਂ ਦੇ ਨਾਂ 'ਤੇ ਕਿਸਾਨਾਂ ਨਾਲ ਦੂਹਰਾ ਧੋਖਾ ਕਰ ਰਹੀ ਹੈ ਅਮਰਿੰਦਰ ਸਰਕਾਰ-ਭਗਵੰਤ ਮਾਨ

ਬੀਕੇਯੂ ਉਗਰਾਹਾਂ ਨੇ ਝੰਡਾ ਮਾਰਚ ਕਰਕੇ ਸ਼ਹਿਰੀਆਂ ਨੂੰ ਦੁਸਹਿਰੇ 'ਤੇ ਮੋਦੀ-ਸ਼ਾਹ ਜੁੰਡਲੀ ਦੇ ਪੁਤਲੇ ਫੂਕਣ ਦਾ ਦਿੱਤਾ ਸੱਦਾ