English Hindi October 22, 2020

ਪੰਜਾਬ ਦਰਪਣ

ਪੰਜਾਬ ਵਿੱਚ ਦਲਿਤ ਨੌਜਵਾਨ ਦੀ ਕੁੱਟਮਾਰ, ਬਾਅਦ ਵਿੱਚ ਪਿਲਾਇਆ ਪਿਸ਼ਾਬ, ਮੁਲਜ਼ਮਾਂ ਦੀ ਭਾਲ ਜਾਰੀ

October 13, 2020 08:10 PM

ਗਰੋਆ ਟਾਈਮਜ਼ ਸਰਵਿਸ
ਫਾਜ਼ਿਲਕਾ, 13 ਅਕਤੂਬਰ
ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਨੌਜਵਾਨ ਨੂੰ ਕੁਝ ਹੋਰ ਨੌਜਵਾਨਾਂ ਵੱਲੋਂ ਮਾਰ-ਕੁਟਾਈ ਕਰਕੇ ਉਸ ਨੂੰ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਲਿਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ।

ਚੱਕ ਜਾਨੀਸਰ ਦੇ ਦਲਿਤ ਨੌਜਵਾਨ ਦੀ ਪਿੰਡ ਦੇ ਕੁਝ ਨੌਜਵਾਨਾਂ ਨੇ ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ, ਸਗੋਂ ਉਸ ਨੂੰ ਪਿਸ਼ਾਬ ਪਿਲਾ ਦਿੱਤਾ ਗਿਆ। ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਹ ਬੀਤੀ ਸ਼ਾਮ ਚੱਕ ਜਾਨੀਸਰ ਵਿਖੇ ਆਪਣੇ ਭਰਾ ਨੂੰ ਮਿਲਣ ਲਈ ਆਇਆ ਸੀ। ਜਦੋਂ ਉਹ ਪਿੰਡ ਪਹੁੰਚਿਆ ਤਾਂ ਰਾਤ ਵੇਲੇ ਕੁਝ ਨਸ਼ੇ ਵਿੱਚ ਧੁੱਤ ਨੌਜਵਾਨਾਂ ਨੇ ਉਸ ਨੂੰ ਅਣਜਾਣ ਅਤੇ ਚੋਰ ਸਮਝ ਕੇ ਫੜ ਲਿਆ ਅਤੇ ਉਸ ਦੀ ਮਾਰਕੁਟਾਈ ਕੀਤੀ। ਮਾਰਕੁਟਾਈ ਕਰਨ ਤੋਂ ਬਾਅਦ ਉਸ ਨੌਜਵਾਨ ਨੂੰ ਪਿੰਡ ਦੇ ਨਸ਼ੇੜੀ ਨੌਜਵਾਨ ਪਿੰਡ ਦੀ ਧਰਮਸ਼ਾਲਾ ਵਿੱਚ ਲੈ ਗਏ। ਧਰਮਸ਼ਾਲਾ ਵਿੱਚ ਲਿਜਾ ਕੇ ਜਿੱਥੇ ਦੁਬਾਰਾ ਮਾਰਕੁੱਟ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਪਿਸ਼ਾਬ ਪਿਲਾਇਆ ਗਿਆ, ਜਿਸ ਸਬੰਧੀ ਵੀਡੀਓ ਵਾਇਰਲ ਹੋਈ ਹੈ।

ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment