English Hindi December 01, 2020

ਚੰਡੀਗੜ੍ਹ ਆਸ-ਪਾਸ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

October 13, 2020 09:46 PM
ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 13 ਅਕਤੂਬਰ:-ਪੰਜਾਬ ਸਰਕਾਰ ਨੂੰ ਪਿਛਲੇ ਛੇ ਮਹੀਨਿਆਂ ਤੋਂ ਕੋਵਿਡ-19 ਦੇ ਕਾਰਨ  ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣ ਦੇ ਬਾਵਜੂਦ ਸਮੁੱਚੇ ਤੌਰ ’ਤੇ ਸਿੱਖਿਆ ਵਿਭਾਗ ਅਤੇ ਵਿਸ਼ੇਸ਼ ਕਰਕੇ ਹੇਠਲੇ ਪੱਧਰ ’ਤੇ  ਅਧਿਆਪਕਾਂ ਨੇ ਇਸ ਚੁਣੌਤੀ ਨੂੰ ਅਸਲ ਵਿਚ ਇਕ ਮੌਕੇ ਵਿਚ ਬਦਲ ਦਿੱਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਹੈ ਕਿ ਭਾਵੇਂ ਸਮਾਜਕ ਦੂਰੀ ਬਣਾਈ ਰੱਖਣ ਵਾਸਤੇ ਉਨ੍ਹਾਂ ਨੂੰ ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣਾ ਪਿਆ ਹੈ ਪਰ ਫਿਰ ਵੀ ਇਸ ਸਮੇਂ ਦੌਰਾਨ ਵਿਭਾਗ ਨੇ ਇਸ ਮਹਾਮਾਰੀ ਦੌਰਾਨ ਨਵੀਂਆਂ ਪਹਿਲਕਦਮੀਆਂ ਕਰਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਾਹ ਕੱਢੇ ਹਨ।

 

ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਕੋਵਿਡ -19 ਦੌਰਾਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ‘ਮਿਸ਼ਨ ਸ਼ਤ-ਪ੍ਰਤੀਸ਼ਤ’, ‘ਸਮਾਰਟ ਸਕੂਲਜ਼’, ‘ਅੰਗਰੇਜ਼ੀ ਮਾਧਿਅਮ’, ‘ਈਚ ਵਨ, ਬਰਿੰਗ ਵਨ’, ‘ਘਰ ਬੈਠੇ ਸਿੱਖਿਆ‘ ਅਤੇ ‘ਪੰਜਾਬ ਅਚੀਵਮੈਂਟ ਸਰਵੇਖਣ’ ਵਰਗੇ ਆਪਣੇ ਬਹੁਤ ਸਾਰੇ ਕਾਰਜਾਂ ਨੂੰ ਉਤਸ਼ਾਹ ਨਾਲ ਪੂਰਾ ਕਰ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਠ ਪੁਸਤਕਾਂ ਦੀ ਵੰਡ, ਮਿਡ ਡੇਅ ਮੀਲ ਆਦਿ ਵਰਗੇ ਕਾਰਜਾਂ ਤੋਂ ਇਲਾਵਾ ਇੱਕ ਸਾਂਝੇ ਅੰਦੋਲਨਾਂ ਰਾਹੀਂ ਲੋਕ ਲਹਿਰ ਖੜ੍ਹੀ ਕਰਕੇ ਮਾਪਿਆਂ ਖਾਸ ਕਰਦੇ ਸਮੁੱਚੇ ਲੋਕਾਂ ਨਾਲ ਸਮਾਜਿਕ ਤੰਦਾਂ ਨੂੰ  ਮਜ਼ਬੂਤ ਬਣਾਇਆ ਹੈ।

 

 ਇਨ੍ਹਾਂ ਗਤੀਵਿਧੀਆਂ ਦੇ ਨਤੀਜੇ ਵਜੋਂ ਜਨਤਕ ਧਾਰਨਾ ਵਿਚ ਤਬਦੀਲੀ ਆਉਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਜਨਤਾ ਨੇ ਵਿਸ਼ਵਾਸ ਜਤਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਪ੍ਰਗਟਾਵਾ ਇਸ ਤੱਥ ਤੋਂ ਹੁੰਦਾ ਹੈ ਕਿ ਇਸ ਸਾਲ ਤਕਰੀਬਨ 3.45 ਲੱਖ ਵਿਦਿਆਰਥੀਆਂ ਦੇ ਦਾਖਲੇ ਵਿਚ ਵਾਧਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 1.50 ਲੱਖ ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿਚੋਂ ਤਬਦੀਲ ਹੋ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਜਨਤਕ ਧਾਰਨਾ ਵਿੱਚ ਤਬਦੀਲੀ ਦਾ ਕਾਰਨ ਬੁਨਿਆਦੀ ਢਾਂਚਾਗੱਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਵੀ ਹੈ ਜੋ ਸਮਰਪਿਤ ਅਧਿਆਪਕਾਂ ਦੁਆਰਾ ਮੁਹੱਈਆ ਕਰਵਾਈ ਜਾ ਰਹੀ।

 

ਸਿੱਖਿਆ ਸਕੱਤਰ ਨੇ ਕਿਹਾ ਕਿ ਹੁਣ ਵਿਭਾਗ ਦੇ ਸਾਹਮਣੇ ਚੁਣੌਤੀ ਉਨ੍ਹਾਂ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਹੁਨਰ ਵਿਕਸਤ ਕਰਨ ਦੇ ਲਈ ਪ੍ਰਾਈਵੇਟ ਸਕੂਲਾਂ ਤੋਂ ਤਬਦੀਲ ਕਰਕੇ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਪਿਛੋਕੜ ਦੇ ਵਿਦਿਆਰਥੀ ਜੋ ਵਿਸ਼ੇਸ਼ ਤੌਰ ’ਤੇ ਸਰਕਾਰੀ ਸਕੂਲਾਂ ਵਿੱਚ ਆਏ  ਨੂੰ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਨਾਲ ਨਾਲ ਉਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਪੈਦਾ ਕੀਤੀ ਜਾਵੇਗੀ ਤਾਂ ਜੋ ਉਹ ਅਜੋਕੇ ਦੌਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ ਦੇ ਸਮਰੱਥ ਹੋ ਸਕਣ।

 

ਸਿੱਖਿਆ ਸਕੱਤਰ ਨੇ ਦੱਸਿਆ ਕਿ ਫੀਡਬੈਕ ਦੇ ਅਨੁਸਾਰ ਬਹੁਤੇ ਮਾਪੇ ਇਹ ਆਸ ਕਰਦੇ ਹਨ ਕਿ ਸਰਕਾਰੀ ਸਕੂਲ ਇੱਕ ਅਜਿਹਾ ਵਾਤਾਵਰਣ ਪ੍ਰਦਾਨ ਕਰਨ ਜਿੱਥੇ ਉਨ੍ਹਾਂ ਦੇ ਬੱਚੇ ਚੰਗੀ ਤਰ੍ਹਾਂ ਅੰਗਰੇਜ਼ੀ ਬੋਲ ਸਕਣ, ਹਾਲਾਂਕਿ ਇਹ ਸਾਡੀ ਮਾਂ ਬੋਲੀ ਪੰਜਾਬੀ ਦੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਾਡੇ ਮਿਹਨਤੀ ਅਧਿਆਪਕ ਨੇ ‘ਇੰਗਲਿਸ ਬੂਸਟਰ ਕਲੱਬ’ (ਈ.ਬੀ.ਸੀ.) ਨਾਂ ਦੀ ਇਕ ਹੋਰ ਨਵੀਂ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਈ.ਬੀ.ਸੀ. ਵਧੀਆ ਵਾਤਾਵਰਣ ਪ੍ਰਦਾਨ ਕਰੇਗਾ ਜਿਥੇ ਸਾਡੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈ ਸਕਦੇ ਹਨ ਅਤੇ ਗਿਆਨ ਸਾਂਝਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਮੁੱਖ ਜ਼ੋਰ ਹਰ ਕਿਸਮ ਦੀ ਝਿਜਕ ਨੂੰ ਦੂਰ ਕਰਨ ’ਤੇ ਦਿੱਤਾ ਜਾਵੇਗਾ ਕਿਉਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵੇਲੇ ਕਈ ਗੱਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਦਾ ਇਹ ਉਪਰਾਲਾ ਵੀ ‘ਸਵਾਗਤ ਜ਼ਿੰਦਗੀ’ ਅਤੇ ਕਈ ਹੋਰ ਉਪਰਾਲਿਆਂ ਵਾਂਗ ਚੰਗੇ ਨਤੀਜੇ ਲਿਆਵੇਗਾ। 

Have something to say? Post your comment

ਚੰਡੀਗੜ੍ਹ ਆਸ-ਪਾਸ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

Department of Gurmat Sangeet organized and international webinar on 400th birth anniversary of Guru Tegh Bahadur Sahib

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ