English Hindi December 01, 2020

ਚੰਡੀਗੜ੍ਹ ਆਸ-ਪਾਸ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

October 14, 2020 09:28 PM
ਗਰੋਆ ਟਾਈਮਜ਼ ਸਰਵਿਸ
 
ਚੰਡੀਗੜ੍ਹ, 14 ਅਕਤੂਬਰ:- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੈਨਸ਼ਨਾਂ ਬਾਰੇ ਵਾਰ ਵਾਰ ਫਾਰਮ ਭਰਨ ਦੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾ ਦਿੱਤਾ ਅਤੇ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ ਸਬੰਧੀ ਈ-ਪੰਜਾਬ ਪੋਰਟਲ ਉੱਤੇ ਇੱਕ ਆਨਲਾਈਨ ਸਾਫਟਵੇਅਰ ਤਿਆਰ ਕਰ ਦਿੱਤਾ ਹੈ।
 
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪੈਨਸ਼ਨਰਾਂ ਸਬੰਧੀ ਸੂਚਨਾ ਵੱਖ ਵੱਖ ਪ੍ਰਫਾਰਮਿਆਂ ਵਿੱਚ ਭਰ ਕੇ ਮੁੱਖ ਦਫਤਰ ਨੂੰ ਭੇਜੀ ਜਾਂਦੀ ਹੈ ਜਿਸ ਨਾਲ ਡੀ.ਡੀ.ਓਜ਼  ਦਾ ਬਹੁਤ ਸਮਾਂ ਖਰਾਬ ਹੁੰਦਾ ਹੈ। ਇਸ ਪ੍ਰੇਸ਼ਾਨੀ ਤੋਂ ਬਚਣ ਹੁਣ ਵਿਭਾਗ ਵੱਲੋਂ ਇੱਕ ਆਨਲਾਈਨ ਸਾਫਟਵੇਅਰ ਤਿਆਰ ਕੀਤਾ ਗਿਆ ਹੈ। ਇਸ ਪੋਰਟਲ ਅਧੀਨ ਦਿੱਤੇ ਗਏ ਨਵੇਂ ਿਕ ÒRetire Benefits' ਦੀ ਮਦਦ ਨਾਲ ਇਹ ਜਾਣਕਾਰੀ ਸਬੰਧਿਤ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਹੀ ਇੱਕ ਵਾਰ ਭਰੀ ਜਾ ਸਕਦੀ ਹੈ। ਇਸ ਪੋਰਟਲ ਦੇ ਬਨਣ ਨਾਲ ਸਕੂਲ ਮੁਖੀਆਂ/ਦਫਤਰਾਂ ਨੂੰ ਵਾਰ ਵਾਰ ਪੈਨਸ਼ਨ ਸਬੰਧੀ ਸੂਚਨਾ ਦੀਆਂ ਹਾਰਡ ਕਾਪੀਆਂ ਮੁੱਖ ਦਫਤਰ ਨੂੰ ਨਹੀਂ ਭੇਜਣੀਆਂ ਪੈਣਗੀਆਂ।
 
ਬੁਲਾਰੇ ਅਨੁਸਾਰ ਡੀ.ਡੀ.ਓਜ਼, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤੀ ਕੀਤੀ ਗਈ ਹੈ ਕਿ ਉਹ ਇਸ ਸਿਸਟਮ ਨੂੰ ਆਪਣੇ ਆਪਣੇ ਸਕੂਲ ਜਾਂ ਦਫਤਰ ਦੇ ਈ.ਪੰਜਾਬ ਪੋਰਟਲ ’ਤੇ ਲਾਗ ਇੰਨ ਆਈ.ਡੀ. ਵਿੱਚ ਜਾ ਕੇ ਪੈਨਸ਼ਨ ਕੇਸਾਂ/ਪੈਨਸ਼ਨਰਾਂ ਦਾ ਡਾਟਾ ਈ.ਪੰਜਾਬ ਪੋਰਟਲ ’ਤੇ ਸਮੇਂ ਸਿਰ ਅਪਲੋਡ ਕਰਨ ਨੂੰ ਯਕੀਨੀ ਬਨਾਉਣ। ਸਮੇਂ ਸਿਰ ਡਾਟਾ ਅਪਲੋਡ ਕਰਨ ਦੀ ਜ਼ਿਮੇਂਵਾਰੀ ਸਬੰਧਿਤ ਸਿੱਖਿਆ ਅਫਸਰ/ਡੀ.ਡੀ.ਓ ਦੀ ਹੋਵੇਗੀ। ਬੁਲਾਰੇ ਅਨੁਸਾਰ ਪੈਨਸ਼ਨ ਕੇਸਾਂ/ਪੈਨਸ਼ਨਰਾਂ ਦੇ ਡਾਟਾ ਦੇ ਸਬੰਧ ਵਿੱਚ ਕੋਈ ਵੀ ਅਧਿਕਾਰੀ/ਕਰਮਚਾਰੀ ਸੂਚਨਾ ਲੈ ਕੇ ਮੁੱਖ ਦਫਤਰ ਵਿਖੇ ਪੇਸ਼ ਨਹੀਂ ਹੇਵੇਗਾ।   

Have something to say? Post your comment

ਚੰਡੀਗੜ੍ਹ ਆਸ-ਪਾਸ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

Department of Gurmat Sangeet organized and international webinar on 400th birth anniversary of Guru Tegh Bahadur Sahib

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ